17.1 C
Chandigarh

TODAY NOW NEWS

Thursday, March 19, 2026
HomeBREAKING NEWSਵੋਟਿੰਗ ਪ੍ਰਤੀਸ਼ਤਤਾ ’ਚ ਜ਼ਿਲ੍ਹੇ ਨੂੰ ਮੋਹਰੀ ਬਣਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ...

ਵੋਟਿੰਗ ਪ੍ਰਤੀਸ਼ਤਤਾ ’ਚ ਜ਼ਿਲ੍ਹੇ ਨੂੰ ਮੋਹਰੀ ਬਣਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਨਵਨੀਤ ਜੋਸ਼

ਮਾਨਸਾ, 24 ਸਤੰਬਰ( ਗੁਰਜੰਟ ਸਿੰਘ ਬਾਜੇਵਾਲੀਆ) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼੍ਰੀ ਨਵਨੀਤ ਜੋਸ਼ੀ ਦੀ ਪ੍ਰਧਾਨਗੀ ਹੇਠ ਸਵੀਪ ਗਤੀਵਿਧੀਆਂ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਿਧਾਨ ਸਭਾ ਚੋਣਾਂ 2022 ਵਿੱਚ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਬੂਥ ਪੱਧਰ ’ਤੇ ਸਵੀਪ ਗਤੀਵਿਧੀਆਂ ਜਾਰੀ ਰੱਖਣ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਬੂਥ ਲੈਵਲ ਅਫ਼ਸਰਾਂ ਪਾਸੋਂ ਬੂਥ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਸਵੀਪ ਪਲਾਨ/ਸੁਝਾਅ ਤਿਆਰ ਕਰਕੇ ਹਫ਼ਤੇ ਦੇ ਅੰਦਰ-ਅੰਦਰ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਮਾਨਸਾ ਜ਼ਿਲ੍ਹੇ ਦੀ ਪ੍ਰਤੀਸ਼ਤਤਾ ਪੰਜਾਬ ਸੂਬੇ ਅੰਦਰ ਪਹਿਲੇ ਨੰਬਰ ’ਤੇ ਰਹੀ ਹੈ ਇਸ ਲਈ ਅਗਾਮੀ ਚੋਣਾਂ ਵਿੱਚ ਵੀ ਜ਼ਿਲ੍ਹਾ ਮਾਨਸਾ ਦੀ ਪੁਜੀਸ਼ਨ ਨੂੰ ਬਰਕਰਾਰ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪ੍ਰੋÇਲੰਗ ਪ੍ਰਤੀਸ਼ਤਤਾ ਵਧਾਉਣ ਲਈ ਵੋਟਰ ਸੂਚੀਆਂ ਵਿੱਚ ਦਰਜ ਮ੍ਰਿਤਕਾਂ ਅਤੇ ਰਿਹਾਇਸ਼ ਛੱਡ ਚੁੱਕੇ ਵੋਟਰਾਂ ਦੀ ਵੋਟ ਕੱਟਣ ਲਈ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ।
ਸ਼੍ਰੀ ਨਵਨੀਤ ਜੋਸ਼ੀ ਨੇ ਕਿਹਾ ਕਿ ਇਸ ਤੋਂ ਇਲਾਵਾ ਵੋਟਰ ਹੈਲਪ ਲਾਈਨ ਐਪ ਨੂੰ ਵੱਧ ਤੋਂ ਵੱਧ ਡਾਊਨਲੋਡ ਕਰਵਾਉਣ ਲਈ ਉੱਘੀਆਂ ਥਾਵਾਂ ’ਤੇ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਹਫ਼ਤੇ ਦੌਰਾਨ ਕੀਤੀਆਂ ਗਈਆਂ ਸਵੀਪ ਗਤੀਵਿਧੀਆਂ ਦੀਆਂ ਤਸਵੀਰਾਂ ਅਤੇ ਵੀਡਿਓ ਕਲਿੱਪ ਅਗਲੀ ਮੀਟਿੰਗ ਦੌਰਾਨ ਆਪਣੇ ਨਾਲ ਲਿਆਂਦੇ ਜਾਣ।
ਇਸ ਮੌਕੇ ਚੋਣ ਤਹਿਸੀਲਦਾਰ ਹਰੀਸ਼ ਕੁਮਾਰ, ਚੋਣ ਕਾਨੂੰਗੋ ਭੂਸ਼ਣ ਕੁਮਾਰ, ਸਹਾਇਕ ਨੋਡਲ ਅਫ਼ਸਰ ਸਵੀਪ ਨਰਿੰਦਰ ਸਿੰਘ ਤੋਂ ਇਲਾਵਾ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਹਲਕੇ ਦੇ ਸਵੀਪ ਨੋਡਲ ਅਫ਼ਸਰ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS