ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਹੋਈ ਮੀਟਿੰਗ ਪ੍ਰਧਾਨਗੀ ਚੇਅਰਮੈਨ ਰਿਟ. ਜਸਟਿਸ ਜਸਬੀਰ ਸਿੰਘ ਨੇ ਕੀਤੀ

ਮੋਗਾ (ਹਰਪਾਲ ਸਹਾਰਨ) : ਮਾਲਵਾ ਖਿੱਤੇ ਦੇ ਪੰਜ ਮਹੱਤਵਪੂਰਨ ਜ਼ਿਲ੍ਹਿਆਂ ਮੋਗਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਵਿੱਚ ਅਣ ਸੋਧੇ ਪਾਣੀ ਅਤੇ ਮਲ ਨੂੰ ਡਰੇਨਾਂ ਅਤੇ ਹੋਰ ਜਲ ਸੰਗਠਨਾਂ ਵਿਚ ਛੱਡੇ ਜਾਣ ਕਾਰਨ ਪੈਦਾ ਹੋ ਰਹੇ ਹਾਲਾਤ ਅਤੇ ਵੱਖ ਵੱਖ ਥਾਵਾਂ ਉੱਤੇ ਲਗਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਸਮੁੱਚੀ ਪ੍ਰਗਤੀ ਅਤੇ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਮੋਨੀਟਰਿੰਗ ਕਮੇਟੀ ਦੀ ਵਿਸ਼ੇਸ਼ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਜਸਟਿਸ ਜਸਬੀਰ ਸਿੰਘ (ਸੇਵਾ ਮੁਕਤ) ਨੇ ਕੀਤੀ। ਮੀਟਿੰਗ ਵਿੱਚ ਕਮੇਟੀ ਮੈਂਬਰ ਸ਼੍ਰੀ ਐੱਸ ਸੀ ਅਗਰਵਾਲ ਸੇਵਾ ਮੁਕਤ ਮੁੱਖ ਸਕੱਤਰ ਪੰਜਾਬ ਸਰਕਾਰ, ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਡਾਕਟਰ ਬਾਬੂ ਰਾਮ, ਉਕਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਅਧਿਕਾਰੀ ਹਾਜ਼ਰ ਸਨ।





