16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪੰਜਾਬ ਕਿਸਾਨ ਯੂਨੀਅਨ ਦੀ ਬਲਾਕ ਬੁਢਲਾਡਾ ਦੀ ਵਿਸ਼ੇਸ਼ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ...

ਪੰਜਾਬ ਕਿਸਾਨ ਯੂਨੀਅਨ ਦੀ ਬਲਾਕ ਬੁਢਲਾਡਾ ਦੀ ਵਿਸ਼ੇਸ਼ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਹੋਈ

ਜਿਸ ਵਿਚ ਦਿੱਲੀ ਜਾਣ ਦੀਆਂ ਤਿਆਰੀਆਂ ਕੀਤੀਆਂ ਗਈਆਂ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੰਜਾਬ ਕਿਸਾਨ ਯੂਨੀਅਨ ਦੀ ਬਲਾਕ ਬੁਢਲਾਡਾ ਦੀ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਬਰੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦਿੱਲੀ ਜਾਣ ਦੀਆਂ ਤਿਆਰੀਆਂ ਕੀਤੀਆਂ ਗਈਆਂ ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਕਿਸਾਨਾਂ ਨਾਲ ਧਰੋਹ ਕਮਾ ਰਹੀ ਹੈ। ਛੇ ਮਹੀਨਿਆਂ ਤੋਂ ਵੀ ਵੱਧ ਸਮਾਂ ਹੋਣ ਦੇ ਬਾਵਜੂਦ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰੀ ਹੈ ਅਤੇ ਦੇਸ਼ ਦੇ ਕਿਸਾਨਾਂ ਦੇ ਵਿਰੋਧ ਵਿਚ ਕਾਰਪੋਰੇਟ ਦੇ ਹੱਕ ਵਿਚ ਆਪਣੀ ਅੜੀ ਤੇ ਅੜੀ ਹੋਈ ਹੈ। ੳਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਕਿਸਾਨਾਂ ਵਿਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ ਜਿਸ ਕਾਰਨ ਕਿਸਾਨ ਹਾੜੀ ਦੇ ਸੀਜ਼ਨ ਤੋਂ ਵਿਹਲੇ ਹੋਕੇ ਵੱਡੇ ਕਾਫਲਿਆਂ ਦੇ ਰੂਪ ਵਿਚ ਦਿੱਲੀ ਪਹੁੰਚ ਰਹੇ ਹਨ। ਉਹਨਾਂ ਕਿਹਾ ਕਿ 9 ਜੂਨ ਨੂੰ ਦਿੱਲੀ ਮੋਰਚੇ ਤੇ ਬਾਬਾ ਬੰਦਾ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਵਿਚ ਭਾਗ ਲੈਣ ਲਈ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਮੋਰਚੇ ਵਿਚ ਜਾਣਗੇ। ਮੀਟਿੰਗ ਵਿਚ ਬੱਬੂ ਸਿੰਘ ਕੂਲਰੀਆਂ ਨੂੰ ਬਲਾਕ ਦਾ ਸਹਾਇਕ ਸਕੱਤਰ ਲਗਾਇਆ ਗਿਆ । ਅੱਜ ਦੀ ਮੀਟਿੰਗ ਵਿਚ ਦਰਸ਼ਨ ਸਿੰਘ ਮਘਾਣੀਆਂ, ਮੁਖਤਿਆਰ ਕੁਲੈਹਰੀ, ਜਗਵੀਰ ਸਿੰਘ ਹਾਕਮ ਵਾਲਾ, ਸੁਰੇਸ਼ ਕੂਲਰੀਆਂ, ਕਪੁੁੂਰ ਪ੍ਰੇਮੀ ਆਦਿ ਆਗੂਗੂ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS