17.1 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਸਪੀਡ ਨੇ ਲੈ ਲਈ ਜਾਨ : ਬੇਕਾਬੂ ਕਾਰ ਦਰੱਖਤ ਨਾਲ ਟਕਰਾ...

ਸਪੀਡ ਨੇ ਲੈ ਲਈ ਜਾਨ : ਬੇਕਾਬੂ ਕਾਰ ਦਰੱਖਤ ਨਾਲ ਟਕਰਾ ਗਈ, ਦੋ ਦੀ ਮੌਤ, ਦੋ ਜ਼ਖਮੀ ।

ਚਾਰ ਵਿਦਿਆਰਥੀ ਚੰਡੀਗੜ੍ਹ ਯੂਨੀਵਰਸਿਟੀ ਵਿਚ ਦਾਖਲਾ ਲੈਣ ਜਾ ਰਹੇ ਸਨ ।

ਚੰਡੀਗੜ੍ਹ (ਬਿਊਰੋ) : ਚੰਡੀਗੜ੍ਹ ਮੁੱਖ ਮਾਰਗ ‘ਤੇ ਪਿੰਡ ਭੈਰੋਪੁਰ ਨੇੜੇ ਇਕ ਕਾਰ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਮ੍ਰਿਤਕ ਲੜਕਿਆਂ ਦੀ ਪਛਾਣ ਜਸ਼ਨਪ੍ਰੀਤ ਸਿੰਘ (22) ਵਾਸੀ ਪਿੰਡ ਤੁੜਾ ਅਤੇ ਕੇਸ਼ਵ ਬਾਂਸਲ (21) ਵਾਸੀ ਮੰਡੀ ਗੋਬਿੰਦਗੜ ਵਜੋਂ ਹੋਈ ਹੈ। ਜ਼ਖਮੀਆਂ ਵਿਚ ਗਗਨਦੀਪ ਸਿੰਘ ਲਾਦਪੁਰ ਅਤੇ ਨਵਜੋਤ ਸੰਧੂ ਸ਼ਾਮਲ ਹਨ।

ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਕਾਰ ਵਿਚੋਂ ਬਾਹਰ ਕੱਡਿਆ ਅਤੇ ਸਿਵਲ ਹਸਪਤਾਲ ਪਹੁੰਚ ਗਏ। ਉਸਦੀ ਹਾਲਤ ਨੂੰ ਵੇਖਦਿਆਂ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਥਾਣਾ ਫਤਹਿਗੜ੍ਹ ਸਾਹਿਬ ਥਾਣੇ ਦੇ ਸਬ ਇੰਸਪੈਕਟਰ ਕੇਵਲ ਸਿੰਘ ਨੇ ਦੱਸਿਆ ਕਿ ਚਾਰੋਂ ਵਿਦਿਆਰਥੀ ਕਾਰ ਰਾਹੀਂ ਚੰਡੀਗੜ੍ਹ ਯੂਨੀਵਰਸਿਟੀ ਵਿਚ ਦਾਖਲ ਹੋਣ ਜਾ ਰਹੇ ਸਨ। ਕਾਰ ਪਿੰਡ ਭੈਰੋਪੁਰ ਨੇੜੇ ਬੇਕਾਬੂ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਲੜਕਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਾਰ ਨੂੰ ਵੀ ਬਹੁਤ ਨੁਕਸਾਨ ਪਹੁੰਚਿਆ।

Today Now News

RELATED ARTICLES
- Advertisment -

POPULAR POSTS