16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸ਼ਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸ਼ਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ

ਇਸ ਲੇਖ ਮੁਕਾਬਲੇ ਵਿੱਚ ਸਕੂਲ ਦੀਆਂ ਤਿੰਨੋਂ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸਰਕਾਰੀ ਮਿਡਲ ਸਕੂਲ ਖੜਕ ਸਿੰਘ ਵਾਲਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ।ਸਕੂਲ ਮੀਡੀਆ ਇੰਚਾਰਜ ਡੇਵਿਡ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲੇਖ ਮੁਕਾਬਲੇ ਵਿੱਚ ਸਕੂਲ ਦੀਆਂ ਤਿੰਨੋਂ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਛੇਵੀਂ ਜਮਾਤ ਦੀ ਦਿਲਜੀਤ ਕੌਰ ਨੇ ਪਹਿਲਾ,ਸੱਤਵੀਂ ਜਮਾਤ ਦੀ ਲੱਛਮੀ ਰਾਣੀ ਨੇ ਦੂਜਾ ਅਤੇ ਛੇਵੀਂ ਜਮਾਤ ਦੀ ਜਸਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਸਕੂਲ ਮੁਖੀ ਨੀਲਮ ਰਾਣੀ ਜੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਗਾਈਡ ਅਧਿਆਪਕ ਨਵਪ੍ਰੀਤ ਕੌਰ ਅਤੇ ਅਭਿਮੰਨੂ ਬਾਂਸਲ ਜੀ ਦੀ ਪ੍ਰਸ਼ੰਸ਼ਾ ਕੀਤੀ ਇਸ ਮੌਕੇ ਸਕੂਲ ਦੇ ਪੀ ਪੀ ਆਈ ਅਧਿਆਪਕ ਮਨਜੀਤ ਜਟਾਣਾ ਵੀ ਸ਼ਾਮਲ ਸੀ ।

Today Now News

RELATED ARTICLES
- Advertisment -

POPULAR POSTS