ਨਵੀਂ ਦਿੱਲੀ

ਭਾਰਤੀ ਰਿਜ਼ਰਵ ਬੈਂਕ (RBI) ਨੇ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ (SBI) ‘ਤੇ ਰੈਗੂਲੇਟਰੀ ਪਾਲਣਾ ‘ਚ ਕਮੀਆਂ ਲਈ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ।
ਕੇਂਦਰੀ ਬੈਂਕ ਨੇ ਇਕ ਬਿਆਨ ਵਿਚ ਕਿਹਾ, “ਇਹ ਜੁਰਮਾਨਾ ਬੈਂਕਿੰਗ ਰੈਗੂਲੇਸ਼ਨ ਐਕਟ, 1949 ਦੀ ਧਾਰਾ 47 ਏ (1) (ਸੀ) ਦੇ ਉਪਬੰਧਾਂ ਦੇ ਤਹਿਤ ਆਰ.ਬੀ.ਆਈ. ਦੁਆਰਾ ਸੌਂਪੀ ਗਈ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਲਗਾਇਆ ਗਿਆ ਹੈ।”






