17.1 C
Chandigarh

TODAY NOW NEWS

Friday, March 20, 2026
Homeਪੰਜਾਬਅੰਮ੍ਰਿਤਸਰਵੈਕਸੀਨ ਲਗਵਾਏ ਬਗੈਰ ਵਿਆਹ ਜਾਂ ਹੋਰ ਸਮਾਗਮਾਂ ‘ਚ ਜਾਣ ਤੇ ਹੋਵੇਗੀ ਸਖਤ...

ਵੈਕਸੀਨ ਲਗਵਾਏ ਬਗੈਰ ਵਿਆਹ ਜਾਂ ਹੋਰ ਸਮਾਗਮਾਂ ‘ਚ ਜਾਣ ਤੇ ਹੋਵੇਗੀ ਸਖਤ ਕਾਰਵਾਈ

ਅੰਮ੍ਰਿਤਸਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਕਰੋਨਾ ਕਹਿਰ ਦੇ ਚੱਲਦਿਆਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੰਮ੍ਰਿਤਸਰ ਦੇ ਸਿਹਤ ਵਿਭਾਗ ਨੇ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਜਿਥੇ ਇਕ ਪਾਸੇ ਚੌਕਸੀ ਵਧਾ ਦਿੱਤੀ, ਉਥੇ ਹੀ ਉਨ੍ਹਾਂ ਨੇ ਕੋਰੋਨਾ ਵੈਕਸੀਨ ਨਾ ਲਗਾਉਣ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਯੋਜਨਾ ਬਣਾਈ ਹੈ। ਇਸ ਕੰਮ ਲਈ ਸਿਹਤ ਵਿਭਾਗ ਵਲੋਂ ਪੁਲਸ ਪ੍ਰਸ਼ਾਸਨ ਦਾ ਵੀ ਸਹਿਯੋਗ ਲਿਆ ਜਾਵੇਗਾ।

ਸਿਹਤ ਵਿਭਾਗ ਅਨੁਸਾਰ ਬਿਨਾਂ ਵੈਕਸੀਨੇਸ਼ਨ ਦੇ ਜੇਕਰ ਕੋਈ ਵਿਅਕਤੀ ਵਿਆਹ ਜਾਂ ਕਿਸੇ ਪ੍ਰੋਗਰਾਮ ‘ਚ ਸ਼ਾਮਲ ਹੁੰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧ ‘ਚ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਜ਼ਿਲ੍ਹੇ ਦੇ ਸਿਵਨ ਸਰਜਨ ਡਾ.ਚਰਨਜੀਤ ਸਿੰਘ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕੋਰੋਨਾ ਮਹਾਂਮਾਰੀ ਨੂੰ ਜ਼ਿਲ੍ਹੇ ਤੋਂ ਖ਼ਤਮ ਕੀਤਾ ਜਾ ਸਕਦਾ ਹੈ। ਆਉਣ ਵਾਲਾ ਸਮਾਂ ਤਿਉਹਾਰਾਂ ਦਾ ਹੈ, ਜਿਸ ਦੇ ਸਬੰਧ ‘ਚ ਵਿਭਾਗ ਵਲੋਂ ਸਖ਼ਤ ਫ਼ੈਸਲੇ ਲਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਵਿਆਹ ਜਾਂ ਕਿਸੇ ਪ੍ਰੋਗਰਾਮ ‘ਚ ਜੇਕਰ ਕੋਈ ਸ਼ਖ਼ਸ ਕੋਰੋਨਾ ਦਾ ਟੀਕਾ ਲਗਾਏ ਬਿਨਾਂ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਾਰਵਾਈ ਦੇ ਨਾਲ-ਨਾਲ ਉਸ ਦੇ ਉਸੇ ਸਮੇਂ ਕੋਰੋਨਾ ਦਾ ਟੀਕਾ ਵੀ ਲਗਾਇਆ ਜਾਵੇਗਾ।

ਸਿਵਲ ਸਰਜਨ ਨੇ ਦੱਸਿਆ ਕਿ ਇਸ ਦੇ ਲਈ ਪੁਲਸ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਜੂਦ ਰਹਿਣਗੀਆੰ। ਉਨ੍ਹਾਂ ਨੇ ਦੱਸਿਆ ਕਿ 15 ਸਤੰਬਰ ਤੋਂ ਬਾਅਦ ਜੇਕਰ ਕੋਈ ਵੀ ਸਰਕਾਰੀ ਕਰਮਚਾਰੀ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਨਹੀਂ ਲਗਵਾਉਂਦਾ ਤਾਂ ਉਸ ਨੂੰ ਛੁੱਟੀ ‘ਤੇ ਭੇਜ ਦਿੱਤਾ ਜਾਵੇਗਾ।

ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਜਿਨ੍ਹੀ ਵੈਕਸੀਨ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਗਿਣਤੀ ‘ਚ ਲਗੇਗੀ, ਉਨ੍ਹੀ ਜਲਦੀ ਕੋਰੋਨਾ ਮਹਾਂਮਾਰੀ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਅਜੇ ਤੱਕ ਸਾਰੇ ਜ਼ਿਲ੍ਹਿਆ ‘ਚੋਂ ਕੋਰੋਨਾ ਵਾਇਰਸ ਦਾ ਕਹਿਰ ਖ਼ਤਮ ਨਹੀਂ ਹੋਇਆ, ਜਿਸ ਕਰਕੇ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਲੋਕਾਂ ਨੂੰ ਘਰੋਂ ਬਾਹਰ ਨਿਕਲਣ ‘ਤੇ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ। ਇਕ ਦੂਜੇ ਤੋਂ ਹਮੇਸ਼ਾਂ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।

Today Now News

RELATED ARTICLES
- Advertisment -

POPULAR POSTS