ਮਾਨਸਾ, 11 ਫਰਵਰੀ: ਗੁਰਜੰਟ ਸਿੰਘ ਬਾਜੇਵਾਲੀਆ/ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਮਾਨਸਾ ’ਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਤਾਇਨਾਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਚਦਰੇਸ਼ ਕੁਮਾਰ, ਖਰਚਾ ਅਬਜ਼ਰਵਰ ਮੁਹੰਮਦ ਸਾਲਿਕ ਪਰਵੇਜ਼ ਅਤੇ ਪੁਲਿਸ ਅਬਜ਼ਰਵਰ ਸ੍ਰੀ ਅਮਿਤ ਚੰਦਰਾ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਫਲਾਇੰਗ ਸਕੁਐਂਡ ਅਤੇ ਸਟੈਟਿਕ ਸਰਵੀਲੈਂਸ ਟੀਮਾਂ ’ਚ ਤਾਇਨਾਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਸੇਸ ਤੌਰ ’ਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ, ਐਸ.ਐਸ.ਪੀ ਸ੍ਰੀ ਦੀਪਕ ਪਾਰਿਕ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਜਨਰਲ ਅਬਜਰਵਰ ਸ੍ਰੀ ਚੰਦਰੇਸ਼ ਕੁਮਾਰ ਨੇ ਉੜਣ ਦਸਤੇ ’ਚ ਸਾਮਿਲ ਟੀਮਾਂ ਦੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆਂ ਦੌਰਾਨ ਡਿਊਟੀ ’ਚ ਨਿਯੁਕਤ ਅਮਲੇ ਸਮੇਤ ਹਰੇਕ ਟੀਮ ਦਾ ਆਪਣਾ ਮਹੱਤਵ ਹੈ, ਜਿਸਦੇ ਲਈ ਹਰੇਕ ਅਧਿਕਾਰੀ ਨੂੰ ਸਮਰਪਿਤ ਭਾਵਨਾ ਨਾਲ ਡਿਊਟੀ ਕਰਨੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਡਿਊਟੀ ਦੌਰਾਨ ਅਣਗਹਿਲੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਦੇ ਖਿਲਾਫ਼ ਲੋਂੜੀਂਦੀ ਕਾਰਵਾਈ ਕਰਨ ਤੋਂ ਕੋਈ ਗੁਰੇਜ਼ ਨਹੀ ਕੀਤਾ ਜਾਵੇਗਾ।
ਉਨ੍ਹਾਂ ਫਲਾਇੰਗ ਸਕੂਐਡ ਅਤੇ ਸਟੈਟਿਕ ਸਰਵੀਲੈਂਸ ਟੀਮਾਂ ’ਚ ਸ਼ਾਮਿਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਫਾਰਮੇ ਭਰ ਕੇ ਰੋਜ਼ਾਨਾ ਪੱਧਰ ’ਤੇ ਚੈਕਿੰਗ ਰਿਪੋਰਟ ਭੇਜਣੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਮੱਗਰੀ ਵੰਡਣ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਕਾਰਵਾਈ ’ਤੇ ਸਖ਼ਤ ਨਜ਼ਰ ਰੱਖੀ ਜਾਵੇ।
ਇਸ ਮੌਕੇ ਖਰਚਾ ਨਿਗਰਾਨ ਮੁਹੰਮਦ ਸਾਲਿਕ ਪਰਵੇਜ਼ ਨੇ ਐਸ.ਐਸ.ਟੀ ਅਤੇ ਫਲਾਇੰਗ ਸਕੂਐਡ ਟੀਮਾਂ ਨੂੰ ਚੈਕਿੰਗ ਦੋਰਾਨ ਸਮੁੱਚੀ ਕਾਰਗੁਜ਼ਾਰੀ ਦੀ ਵੀਡੀਓਗ੍ਰਾਫੀ ਨੂੰ ਵਿਸੇਸ਼ ਮਹੱਤਵ ਦੇਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਦੀ ਵੀ ਹਦਾਇਤ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਹੁਤ ਹੀ ਸਪੱਸ਼ਟ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਪ੍ਰਕਿਰਿਆ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲੋਂੜੀਦੀਆਂ ਟੀਮਾਂ ਤਾਇਨਾਤ ਕੀਤੀਆ ਗਈਆ ਹਨ। ਉਨ੍ਹਾਂ ਹਦਾਇਤ ਕੀਤੀ ਕਿ ਹਰੇਕ ਅਧਿਕਾਰੀ ਕਰਮਚਾਰੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਡਿਊਟੀ ਕਰਨ ਨੂੰ ਤਰਜ਼ੀਹ ਦੇਵੇ।

ਇਸ ਤੋਂ ਪਹਿਲਾ ਐਸ.ਐਸ.ਪੀ. ਸ਼੍ਰੀ ਦੀਪਕ ਪਾਰਿਕ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਬਰਦਾਸ਼ਤ ਨਾ ਕੀਤਾ ਜਾਵੇ ਅਤੇ ਜੇਕਰ ਕੋਈ ਉਲੰਘਣਾਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕਰਨ ਤੋਂ ਬਿਲਕੁੱਲ ਵੀ ਗੁਰੇਜ਼ ਨਾ ਕੀਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਐਸ.ਪੀ. ਸ਼੍ਰੀ ਰਾਕੇਸ਼ ਕੁਮਾਰ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਨਵਨੀਤ ਜੋਸ਼ੀ ਤੋਂ ਇਲਾਵਾ ਐਫ.ਐਸ.ਟੀ.-ਐਸ.ਐਸ.ਟੀ. ਟੀਮਾਂ ਅਤੇ ਪੁਲਿਸ ਟੀਮਾਂ ਦੇ ਇੰਚਾਰਜ ਮੌਜੂਦ ਸਨ।
ਤਸਵੀਰਾਂ:





