16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪਰਬ ਨੂੰ ਸਮਰਪਿਤ ਅਨੂਸੂਚਿਤ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪਰਬ ਨੂੰ ਸਮਰਪਿਤ ਅਨੂਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 1.5 ਕਰੋੜ ਰੁਪਏ ਦੀ ਸਬਸਿਡੀ ਜਾਰੀ

ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਸਥਾਪਤ ਕਰਨ ਲਈ ਬੈਕਾਂ ਰਾਹੀਂ ਮੁਹਈਆ ਕਰਵਾਏ ਜਾਣਗੇ ਲਗਭਗ 12.62 ਕਰੋੜ ਰੁਪਏ ਦੇ ਕਰਜ਼ੇ : ਚੇਅਰਮੈਨ
ਜ਼ਿਲਾ ਬਰਨਾਲਾ ਦੇ 37 ਲਾਭਪਾਤਰੀਆਂ ਨੂੰ 3.70 ਲੱਖ ਰੁਪਏ ਦੀ ਸਬਸਿਡੀ

ਬਰਨਾਲਾ : (ਕਰਨਪਰੀਤ ਧੰਦਰਾਲ) : ਪੰਜਾਬ ਅਨੁਸੂਚਿਤ ਜਾਤੀਆਂ, ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਸਥਾਪਤ ਕਰਨ ਦੇ ਉਦੇਸ਼ ਨਾਲ ਡੇਢ ਕਰੋੜ ਰੁਪਏ ਦੀੇ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਵਖ ਵਖ ਬੈਕਾਂ ਦੁਆਰਾ ਲਾਭਪਾਤਰੀਆਂ ਨੂੰ ਲਗਭਗ 12.62 ਕਰੋੜ ਰੁਪਏ ਦੇ ਕਰਜ਼ੇ ਉਪਲਬਧ ਹੋਣਗੇ ।

ਉਹਨਾਂ ਦੱਸਿਆ ਕਿ ਖੇਤਰੀ ਦਫ਼ਤਰ ਬਰਨਾਲਾ ਵਿਖੇ 37 ਲਾਭਪਾਤਰੀਆਂ ਦੀ ਬਣਦੀ ਸਬਸਿਡੀ ਰਕਮ 3.70 ਲੱਖ ਰੁਪਏ ਪ੍ਰਾਪਤ ਹੋਈ ਹੈ ਜੋ ਕਿ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ। 33 ਲਾਭਪਾਤਰੀਆਂ ਦੀ ਬਣਦੀ ਸਬਸਿਡੀ ਰਕਮ 3.30 ਲੱਖ ਰੁਪਏ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ 14260 ਗਰੀਬ ਕਰਜ਼ਾ ਧਾਰਕਾਂ ਦੇ 50,000 ਰੁਪਏ ਤੱਕ ਦੇ ਕਰਜ਼ੇ ਮੁਆਫ ਕਰਦੇ ਹੋਏ 45.41 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਸੀ।

ਚੇਅਰਮੈਨ ਸ੍ਰੀ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਇਸ ਤੋਂ ਇਲਾਵਾ ਹੋਰ ਵੱਖ ਵੱਖ ਸਕੀਮਾਂ ਅਧੀਨ ਹੁਣ ਤੱਕ 405 ਲਾਭਪਾਤਰੀਆਂ ਨੂੰ 703.58 ਲੱਖ ਰੁਪਏ ਦਾ ਹੋਰ ਕਰਜ਼ਾ ਵੀ ਮੁਹਈਆ ਕਰਵਾਇਆ ਜਾ ਚੁੱਕਾ ਹੈ ਅਤੇ ਇਸ ਚਾਲੂ ਸਾਲ ਦੇ ਅੰਤ ਤੱਕ ਵੱਧ ਤੋਂ ਵੱਧ ਹੋਰ ਲਾਭਪਾਤਰੀਆਂ ਨੂੰ ਵੀ ਕਰਜ਼ਾ ਮੁਹਈਆ ਕਰਵਾ ਦਿੱਤਾ ਜਾਵੇਗਾ। ਕਾਰਪੋਰੇਸ਼ਨ ਵੱਲੋਂ ਕਰਜ਼ੇ ਵੰਡਣ ਦੇ ਨਾਲ ਨਾਲ ਹੁਣ ਤੱਕ 811.46 ਲੱਖ ਰੁਪਏ ਕਰਜ਼ਿਆਂ ਦੀ ਵਸੂਲੀ ਵੀ ਕੀਤੀ ਗਈ ਹੈ।

Today Now News

RELATED ARTICLES
- Advertisment -

POPULAR POSTS