ਚੰਡੀਗੜ੍ਹ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ।
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਸੁਖਬੀਰ ਬਾਦਲ ਨਾਲ ਉਨ੍ਹਾਂ ਦੀ ਧਰਮਪਤਨੀ ਹਰਸਿਮਰਤ ਕੌਰ ਬਾਦਲ ਵੀ ਹਾਜ਼ਰ ਸਨ।

ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਗੁਰੂ ਸਾਹਿਬ ਦੇ ਓਟ ਆਸਰੇ ਨਾਲ ਜਲਾਲਾਬਾਦ ਤੋਂ ਕਾਗਜ਼ ਦਾਖਲ ਕਰਨ ਜਾ ਰਹੇ ਹਨ ਅਤੇ ਮੰਡੀ ਅਰਣੀਵਾਲਾ ਦੀ ਸੰਗਤ ਵੱਲੋਂ ਭਰਪੂਰ ਸਮਰਥਨ ਅਤੇ ਪਿਆਰ ਦਿੱਤਾ ਗਿਆ।
ਇਹ ਮਾਣ ਸਤਿਕਾਰ ਅਤੇ ਪਿਆਰ ਬਖ਼ਸ਼ਣ ਲਈ ਸਾਰੀ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।





