ਸਿਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਿੱਠ ਤੇ ਖੜ੍ਹਾ ਜਿਸ ਲਈ ਕਿਸਾਨ ਵਿਰੋਧੀ ਆਰਡੀਨੈੱਸ ਦਾ ਵਿਰੋਧ ਕਰਦਿਆਂ ਪੰਜਾਬ ਦੀ ਸ਼ਾਨ ਬੀਬਾ ਹਰਸਿਮਰਤ ਕੌਰ ਬਾਦਲ ਨੇਂ ਦਿੱਤਾ ਅਸਤੀਫਾ ।

ਬਰਨਾਲਾ ( ਕਰਨਪਰੀਤ ਧੰਦਰਾਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਐਮ.ਪੀ ਸੁਖਬੀਰ ਸਿੰਘ ਬਾਦਲ ਲੋਕ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨਸ਼ ਖਿਲਾਫ ਬੱਬਰ ਸ਼ੇਰ ਬਣ ਕੇ ਦਹਾੜਿਦਿਆਂ ਸੁਖਬੀਰ ਸਿੰਘ ਬਾਦਲ ਨੇ ਆਰਡੀਨੈਂਸਾਂ ਦੇ ਵਿਰੁੱਧ ਵੋਟ ਕੀਤੀ ਹੈ ਉੱਥੇ ਹੀ ਕੈਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇਂ ਵਜੀਰੀ ਨੂੰ ਠੋਕਰ ਮਾਰਦਿਆਂ ਕਿਸਾਨਾਂ ਦੇ ਹੱਕ ‘ਚ ਅਵਾਜ਼ ਬੁਲੰਦ ਕਰਦਿਆਂ ਅਸਤੀਫਾ ਦੇ ਕੇ ਕਿਸਾਨ ਅਤੇ ਪੰਜਾਬ ਪੱਖੀ ਹੋਣ ਦਾ ਸਬੂਤ ਦੇ ਕੇ ਵਿਰੋਧੀਆਂ ਦੇ ਮੂੰਹ ਤੇ ਕਰਾਰੀ ਚਪੇੜ ਮਾਰੀ ਹੈ। ਜਦਕਿ ਆਮ ਆਦਮੀ ਪਾਰਟੀ ਦਾ ਸੰਸਦ ਭਗਵੰਤ ਮਾਨ ‘ਤੇ ਕਾਂਗਰਸ ਦੇ ਸੰਸਦ ਮੈਂਬਰ ਇੱਕ ਡਰਾਮਾ ਕਰਕੇ ਵਾਕ ਆਉਟ ਦਾ ਬਹਾਨਾ ਬਣਾ ਕੇ ਪਾਰਲੀਮੈਂਟ ਚੋ ਬਾਹਰ ਨਿੱਕਲਗੇ। ਜਿਸ ਨਾਲ ਉਹਨਾਂ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਰੋਮਣੀ ਅਕਾਲੀ ਦਲ ਤੇ ਤੇਜ ਤਰਾਰ ਆਗੂ ‘ਤੇ ਸਮਾਜ ਸੇਵੀ ਦਵਿੰਦਰ ਸਿੰਘ ਬੀਹਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬੀਹਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ‘ਤੇ ਮਜ਼ਦੂਰਾਂ ਦੀ ਪਾਰਟੀ ਹੈ, ਜਦੋਂ ਵੀ ਕਦੇ ਕਿਸਾਨਾਂ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਵਰਕਰਾਂ ਨੇ ਅੱਗੇ ਹੋ ਕੇ ਸੰਘਰਸ਼ ਲੜਦਿਆਂ ਹਮੇਸਾਂ ਚੱਟਾਨ ਵਾਂਗ ਖੜ੍ਹੇ ਹਨ । ਲੰਮਾ ਸਮੇਂ ਕੇਂਦਰ ‘ਚ ਕਾਂਗਰਸ ਦੀ ਸਰਕਾਰ ਰਹੀ ਜਿਸ ਨੇ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਤਬਾਹ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਸੀ ਪਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਹ.ਪ੍ਰਕਾਸ ਸਿੰਘ ਬਾਦਲ ‘ਤੇ ਸਮੁੱਚੇ ਲੀਡਰਾਂ ਨੇ ਹਮੇਸਾਂ ਨਿੱਜੀ ਹਿੱਤਾ ਤੋਂ ਉੱਪਰ ਉੱਠ ਕੇ ਪੰਜਾਬ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਿਆ। ਉਹਨਾਂ ਕਿਹਾ ਕਿ ਪ੍ਰਕਾਸ ਸਿੰਘ ਬਾਦਲ, ਚੌਧਰੀ ਦੇਵੀ ਲਾਲ ‘ਤੇ ਚੌਧਰੀ ਚਰਨ ਸਿੰਘ ਹਰ ਸਮੇਂ ਕਿਸਾਨਾਂ ਦੇ ਨਾਲ ਖੜੇ ਹਨ। । ਸੁਖਬੀਰ ਸਿੰਘ ਬਾਦਲ ਵੱਲੋਂ ਜੇ ਪੀ ਨੱਢਾ ਨਾਲ ਵੀ ਮੀਟਿੰਗ ਕੀਤੀ ਗਈ ਹੈ ‘ਤੇ ਪੰਜਾਬ ਦੇ ਕਿਸਾਨਾਂ ਦੀ ਮੰਗ ਤੋਂ ਜਾਣੂ ਕਰਵਾਇਆ ਗਿਆ ਤੇ ਗਰਜਦਿਆਂ ਕਿਹਾ ਕਿ , ਜੇਕਰ ਕਿਸਾਨ ਮਾਰੂ ਆਰਡੀਨੈਂਸਾਂ ਖ਼ਿਲਾਫ਼ ਗ੍ਰਿਫਤਾਰੀ ਦੇਣੀ ਪਈ ਤਾਂ ਪਿੱਛੇ ਨਹੀਂ ਹਟਣਗੇ ।





