
ਬੀਤੇ ਦਿਨ ਮੋਹਾਲੀ ਵਿਖੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਅਜ ਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਚ ਰਾਜਸੀ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਨੇ ਹਾਜਰੀ ਲਵਾਈ। ਇਸ ਮੌਕੇ ਸੰਬੋਧਨ ਕਰਦਿਆ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਬਾਦਲ ਪਰਿਵਾਰ ਦੀ ਮਿੱਡੂਖੇੜਾ ਪਰਿਵਾਰ ਨਾਲ ਪੁਰਾਣੀ ਸਾਂਝ ਨੂੰ ਯਾਦ ਕੀਤਾ। ਉਥੇ ਉਹਨਾਂ ਕਿਹਾ ਕਿ ਵਿੱਕੀ ਮਿੱਡੂਖੇੜਾ ਉਹ ਨੌਜਵਾਨ ਸੀ ਜਿਸਨੇ ਅਜੇ ਬਹੁਤ ਤਰੱਕੀ ਕਰਨੀ ਸੀ। ਉਹਨਾਂ ਕਿਹਾ ਕਿ ਵਿੱਕੀ ਮਿੱਡੂਖੇੜਾ ਦੇ ਕਾਤਲ ਜਲਦ ਕਾਬੂ ਕੀਤੇ ਜਾਣ ਇਸ ਲਈ ਉਹ ਲਗਾਤਾਰ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ। ਉਥੇ ਉਹਨਾਂ ਕਿਹਾ ਅਕਾਲੀ ਦਲ ਦੀ ਸਰਕਾਰ ਆਉਣ ਤੇ ਇਹਨਾਂ ਦੋਸ਼ੀਆਂ ਨੂੰ ਹਰ ਹਾਲਤ ਵਿਚ ਕਾਬੂ ਕੀਤਾ ਜਾਵੇਗਾ। ਉਹ ਵਿੱਕੀ ਨਾਲ ਬਿਤਾਏ ਦਿਨਾਂ ਨੂੰ ਯਾਦ ਕਰਦਿਆ ਭਾਵੁਕ ਹੋ ਗਏ। ਉਹਨਾਂ ਕਿਹਾ ਕਿ ਅਜ ਵੀ ਤਸਵੀਰ ਵੇਖਦਿਆ ਇੰਝ ਲੱਗਦਾ ਉਹ ਤਸਵੀਰ ਚੋਂ ਬਾਹਰ ਆ ਜਾਏਗਾ।





