17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹCM ਦੀ ਕੋਠੀ ਦੇ ਘਿਰਾਓ ਦੌਰਾਨ ਸੁਖਬੀਰ ਸਿੰਘ ਬਾਦਲ, ਮਜੀਠੀਆ ਤੇ ਹੋਰਾਂ...

CM ਦੀ ਕੋਠੀ ਦੇ ਘਿਰਾਓ ਦੌਰਾਨ ਸੁਖਬੀਰ ਸਿੰਘ ਬਾਦਲ, ਮਜੀਠੀਆ ਤੇ ਹੋਰਾਂ ਆਗੂਆਂ ਨੂੰ ਵੀ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਿਧਾਇਕ ਤੇ ਅਗਾਮੀ ਚੋਣਾਂ ਲਈ ਐਲਾਨੇ ਉਮੀਦਵਾਰਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਲਈ ਮਾਰਚ ਸ਼ੁਰੂ ਕਰ ਦਿੱਤਾ ਹੈ।

  • ਸੀਐੱਮ ਦੀ ਕੋਠੀ ਦਾ ਘਿਰਾਓ ਕਰਦੇ ਹੋਏ ਚੰਡੀਗੜ੍ਹ ਪਲਿਸ ਨੇ ਸੁਖਬੀਰ ਸਿੰਘ ਬਾਦਲ ਹਿਰਾਸਤ ਵਿਚ ਲੈ ਲਿਆ ਹੈ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਮੁੱਖ ਮੰਤਰੀ ਦੀ ਕੋਠੀ ਵੱਲ ਵਧ ਰਹੇ ਹਨ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੋਰ ਕਮੇਟੀ ਦੇ ਮੈਂਬਰ ਤੇ ਸੀਨੀਅਰ ਆਗੂ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਅਕਾਲੀ ਦਲ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਸਾਜ਼ਿਸ਼ ਨੂੰ ਲੈ ਕੇ ਇਹ ਘਿਰਾਓ ਕੀਤਾ ਜਾਵੇਗਾ। ਅਕਾਲੀ ਆਗੂ ਇਸ ਮੌਕੇ ਗ੍ਰਿਫਤਾਰੀਆਂ ਦੇਣ ਲਈ ਪੁਲਿਸ ਅੱਗੇ ਪੇਸ਼ ਹੋਣਗੇ

  • ਚੰਡੀਗੜ੍ਹ ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ਤੇ ਹੋਰਾਂ ਆਗੂਆਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ
Today Now News

RELATED ARTICLES
- Advertisment -

POPULAR POSTS