
ਚੰਡੀਗੜ੍ਹ/ ਐੱਸ.ਏ.ਐੱਸ ਨਗਰ, 29 ਜਨਵਰੀ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਅਕਾਲ ਅਕੈਡਮੀ ਦੇ ਸੰਸਥਾਪਕ ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ਼੍ਰੀ ਬਾਬਾ ਇਕਬਾਲ ਸਿੰਘ ਜੀ ਬੜੂ ਸਾਹਿਬ ਵਾਲਿਆਂ ਦੇ ਅਕਾਲ ਚਲਾਏ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ: ਢੀਂਡਸਾ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਬਾਬਾ ਇਕਬਾਲ ਸਿੰਘ ਵੱਲੋਂ ਧਾਰਮਿਕ, ਵਿੱਦਿਅਕ, ਸਮਾਜਿਕ ਅਤੇ ਹੋਰਨਾਂ ਕਈਂ ਖੇਤਰਾਂ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਗਿਆ ਹੈ। ਇਸ ਤਰ੍ਹਾਂ ਦੀ ਸਤਿਕਾਰਕ ਸ਼ਖਸ਼ੀਅਤ ਦਾ ਸਦੀਵੀ ਵਿਛੋੜਾ ਅਸਹਿ ਤੇ ਅਕਹਿ ਹੈ। ਸ: ਢੀਂਡਸਾ ਨੇ ਨੇਕ ਆਤਮਾ ਨੂੰ ਪ੍ਰਮਾਤਮਾ ਦੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਸੰਗਤ ਨੂੰ ਭਾਣਾ ਮੰਨਣ ਅਤੇ ਬਲ ਬਖਸ਼ਣ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ।





