ਚੰਡੀਗੜ੍ਹ,17ਜੂਨ 2022:-ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਯੂਥ ਆਗੂ ਸ.ਸੁਖਮਨਦੀਪ ਸਿੰਘ ਸਿੱਧੂ (ਡਿੰਪੀ) ਨੂੰ ਪਾਰਟੀ ਦੇ ਯੂਥ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਹੈ ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪਾਰਟੀ ਦੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸ. ਮਨਪ੍ਰੀਤ ਸਿੰਘ ਤਲਵੰਡੀ ਨੇ ਦੱਸਿਆਂ ਕਿ ਸੁਖਮਨਦੀਪ ਸਿੰਘ ਸਿੱਧੂ (ਡਿੰਪੀ) ਪਿਛਲੇਂ ਲੰਮੇ ਸਮੇਂ ਤੋਂ ਬਤੌਰ ਯੂਥ ਲੀਡਰ ਨੌਜਵਾਨਾਂ ਦੇ ਹਿੱਤਾਂ ਅਤੇ ਉਹਨਾਂ ਦੇ ਬਿਹਤਰ ਭਵਿੱਖ ਲਈ ਕਾਰਜਸ਼ੀਲ ਹਨ। ਸੁਖਮਨਦੀਪ ਸਿੰਘ ਸਿੱਧੂ (ਡਿੰਪੀ) ਪੜ੍ਹੇ-ਲਿਖੇ ਨੌਜਵਾਨ ਹਨ।ਪਾਰਟੀ ਵੱਲੋਂ ਸੋਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਲਈ ਸੁਖਮਨਦੀਪ ਸਿੰਘ ਸਿੱਧੂ(ਡਿੰਪੀ) ਨੇ ਪਾਰਟੀ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ,ਸ. ਪਰਮਿੰਦਰ ਸਿੰਘ ਢੀਂਡਸਾ ਅਤੇ ਮਨਪ੍ਰੀਤ ਸਿੰਘ ਤਲਵੰਡੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ।





