16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਭੀਖੀ ਅਤੇ ਬੁਢਲਾਡਾ ਵਿਖੇ ਆਯੋਜਿਤ ਸੁਵਿਧਾ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਭੀਖੀ ਅਤੇ ਬੁਢਲਾਡਾ ਵਿਖੇ ਆਯੋਜਿਤ ਸੁਵਿਧਾ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਮਾਨਸਾ, 28 ਅਕਤੂਬਰ-ਗੁਰਜੰਟ ਸਿੰਘ ਬਾਜੇਵਾਲੀਆ/ ਪੰਜਾਬ ਸਰਕਾਰ ਦੀਆਂ 15 ਲੋਕ-ਪੱਖੀ ਸਕੀਮਾਂ ਅਤੇ ਨੀਤੀਆਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਭੀਖੀ ਅਤੇ ਬੁਢਲਾਡਾ ਵਿਖੇ ਸਬ ਡਵੀਜ਼ਨ ਪੱਧਰ ਦੇ ਸੁਵਿਧਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋੜਵੰਦ ਲੋਕਾਂ ਨੇ ਹਿੱਸਾ ਲਿਆ ਅਤੇ ਵੱਖ ਵੱਖ ਸਰਕਾਰੀ ਸੇਵਾਵਾਂ ਹਾਸਲ ਕੀਤੀਆਂ।
ਭੀਖੀ ਵਿੱਚ ਆਯੋਜਿਤ ਸੁਵਿਧਾ ਕੈਂਪ ਦਾ ਵਿਧਾਇਕ ਸ੍ਰ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਨਜ਼ਦੀਕ ਪ੍ਰਦਾਨ ਕਰਨ ਲਈ ਸੁਵਿਧਾ ਕੈਂਪਾਂ ਦੇ ਆਯੋਜਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਦੇ ਚਲਦਿਆਂ ਅੱਜ ਭੀਖੀ ਅਤੇ ਬੁਢਲਾਡਾ ਵਿਖੇ ਜਦਕਿ 29 ਅਕਤੂਬਰ ਨੂੰ ਮਾਨਸਾ ਅਤੇ ਸਰਦੂਲੇਵਾਲਾ ਵਿਚ ਸੁਵਿਧਾ ਕੈਂਪ ਲਗਾ ਕੇ ਲੋੜਵੰਦ ਲੋਕਾਂ ਦੇ ਕਾਰਜ ਕੀਤੇ ਜਾਣਗੇ।ਵਿਧਾਇਕ ਨੇ ਕਿਹਾ ਕਿ ਲੋਕ ਇਨ੍ਹਾਂ ਕੈਂਪਾ ਰਾਹੀਂ ਇੱਕ ਹੀ ਛੱਤ ਹੇਠ ਕਈ ਯੋਜਨਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ ਅਤੇ ਵੱਖੋ-ਵੱਖਰੇ ਦਫ਼ਤਰਾਂ ਦੇ ਚੱਕਰ ਕੱਢਣ ਦੀ ਵੀ ਲੋੜ ਨਹੀਂ ਪਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਕੈਂਪ ਪੱਛੜੇ ਵਰਗਾਂ ਲਈ ਵਰਦਾਨ ਸਿੱਧ ਹੋਣਗੇ ਜਿਸ ਦੇ ਤਹਿਤ ਉਨ੍ਹਾਂ ਨੂੰ ਸਮਾਂ ਰਹਿੰਦੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਨੇ ਲੋੜਵੰਦਾਂ ਨੂੰ ਅਪੀਲ ਕੀਤੀ ਕਿ 29 ਅਕਤੂਬਰ ਨੂੰ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ।ਕੈਂਪ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ, ਰੋਜ਼ਗਾਰ, ਸਿਹਤ ਸੇਵਾਵਾਂ, ਐੱਸ ਸੀ ਕਾਰਪੋਰੇਸ਼ਨ, ਬੈਕਫਿੰਕੋ, ਫੂਡ ਸਪਲਾਈ, ਸਿੱਖਿਆ, ਕਿਰਤ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ, ਆਯੁਸ਼ਮਾਨ ਸਿਹਤ ਬੀਮਾ, ਆਰ ਸੇਟੀ ਕੋਰਸਾਂ, ਭਲਾਈ ਵਿਭਾਗ ਆਦਿ ਨਾਲ ਸਬੰਧਤ ਸੇਵਾਵਾਂ ਪ੍ਰਾਪਤ ਕਰਨ ਵਾਲੇ ਬਿਨੈਕਾਰ ਸ਼ਾਮਿਲ ਹੋਏ।
I/270737/2021

Today Now News

RELATED ARTICLES
- Advertisment -

POPULAR POSTS