17.4 C
Chandigarh

TODAY NOW NEWS

Friday, March 20, 2026
HomeBREAKING NEWSਨਵਜੋਤ ਸਿੱਧੂ ਦਾ CM ਮਾਨ ਦੀ ਦਿੱਲੀ ਫੇਰੀ ’ਤੇ ਤੰਜ਼, ਕਿਹਾ- ਦਿੱਲੀ...

ਨਵਜੋਤ ਸਿੱਧੂ ਦਾ CM ਮਾਨ ਦੀ ਦਿੱਲੀ ਫੇਰੀ ’ਤੇ ਤੰਜ਼, ਕਿਹਾ- ਦਿੱਲੀ ਫੇਰੀ ਮਹਿਜ਼ ਪ੍ਰਚਾਰ

ਚੰਡੀਗੜ੍ਹ: ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਦੋ ਦਿਨੀਂ ਦੌਰੇ ਦੇ ਲਈ ਦਿੱਲੀ ਗਏ ਹੋਏ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਜਾਇਜਾ ਲੈਣ ਲਈ ਗਏ ਹੋਏ ਹਨ। ਇਸ ਦੌਰੇ ਦੌਰਾਨ ਉਹ ਦਿੱਲੀ ਮਾਡਲ ਦੇਖ ਰਹੇ ਹਨ ਜੋ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ। ਉੱਥੇ ਹੀ ਦੂਜੇ ਪਾਸੇ ਸੀਐੱਮ ਮਾਨ ਦਾ ਦਿੱਲੀ ਦੌਰਾਨ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਿਆ ਹੈ।ਸੀਐਮ ਭਗਵੰਤ ਮਾਨ ਦੇ ਦਿੱਲੀ ਦੌਰੇ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ, ਬਤੌਰ ਮੈਂਬਰ ਲੋਕ ਸਭਾ ਤੁਸੀਂ 8 ਸਾਲ ਦਿੱਲੀ ‘ਚ ਰਹੇ, ਉਸ ਸਮੇਂ ਤੁਸੀਂ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਿਉਂ ਨਹੀਂ ਕੀਤਾ? ਤੇ ਤੁਸੀਂ ਐਮਪੀ ਕੋਟੇ ਦੇ ਫੰਡਾਂ ਨਾਲ ਆਪਣੇ ਹਲਕੇ ਸੰਗਰੂਰ ਵਿੱਚ ਇੱਕ ਵੀ ਓਹੋ ਜਿਹੀ ਸੰਸਥਾ ਕਿਉਂ ਨਹੀਂ ਬਣਾਈ? ਤੁਹਾਡੀ ਦਿੱਲੀ ਫੇਰੀ ਮਹਿਜ਼ ਪ੍ਰਚਾਰ ਲਈ ਹੈ ਤੇ ਇਹ ਸਰਕਾਰੀ ਖਜ਼ਾਨੇ ਦਾ ਨੁਕਸਾਨ ਅਤੇ ਪੰਜਾਬੀ ਅਣਖ ਨੂੰ ਢਾਹ ਲਗਾ ਰਹੀ ਹੈ।ਸੀਐੱਮ ਮਾਨ ਦਾ ਦਿੱਲੀ ਦੌਰੇ ਦਾ ਦੂਜਾ ਦਿਨ: ਦੱਸ ਦਈਏ ਕਿ ਅੱਜ ਦੂਜੇ ਦਿਨ ਦਿੱਲੀ ਅਤੇ ਪੰਜਾਬ ਸਰਕਾਰ ਦਰਮਿਆਨ ਸਿੱਖਿਆ ਅਤੇ ਸਿਹਤ ਨੂੰ ਲੈ ਕੇ ਸਮਝੌਤਾ ਹੋਵੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਂਝੇ ਤੌਰ ‘ਤੇ ਇਸ ਬਾਰੇ ਜਾਣਕਾਰੀ ਦੇਣਗੇ। ਇਸ ਸਮਝੌਤੇ ਨੂੰ ਆਮ ਆਦਮੀ ਪਾਰਟੀ ਨੇ ਨੌਲੇਜ ਸ਼ੇਅਰਿੰਗ ਸਮਝੌਤੇ ਦਾ ਨਾਮ ਦਿੱਤਾ ਹੈ। ਬੀਤੇ ਦਿਨ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਹਨਾਂ ਨੇ ਦੇ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਤੇ ਸਿਹਤ ਮੰਤਰੀ ਵੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS