ਸਰਕਾਰ ਨੇ ਕੁਝ ਦਿਨਾਂ ਵਿੱਚ ਸਫ਼ਾਈ ਸੇਵਕਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸ਼ਹਿਰਾਂ ਦੀ ਵਿਗੜ ਜਾਵੇਗੀ ਸਫਾਈ ਵਿਵਸਥਾ

ਤਰਨਤਾਰਨ (ਰਿੰਪਲ ਗੋਲਣ) : ਪੰਜਾਬ ਦੇ ਨਗਰ ਕੌਂਸਲ ਅਤੇ ਮਿਉਂਸਪਲ ਕਮੇਟੀਆਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾ ਰਹੀ ਹੈ ਜਿਸਦੇ ਚੱਲਦਿਆਂ ਤਰਨਤਾਰਨ ਨਗਰ ਕੌਂਸਲ ਦੇ ਸਫਾਈ ਸੇਵਕਾਂ ਵੱਲੋਂ ਦੂਜੇ ਦਿਨ ਵੀ ਕੰਮ ਠੱਪ ਰੱਖ ਕੇ ਹੜਤਾਲ ਜਾਰੀ ਰੱਖੀ ਗਈ ਹੈ ਸਫਾਈ ਸੇਵਕਾਂ ਦੇ ਉੱਕਤ ਕਦਮ ਨਾਲ ਆਉਂਦੇ ਦਿਨਾਂ ਵਿੱਚ ਸ਼ਹਿਰਾਂ ਵਿੱਚ ਸਫ਼ਾਈ ਦੀ ਵਿਵਸਥਾ ਚਰਮਾ ਸਕਦੀ ਹੈ ਸਫਾਈ ਸੇਵਕਾਂ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਵਿਭਾਗ ਵਿੱਚੋਂ ਠੇਕੇਦਾਰੀ ਸਿਸਟਮ ਪੂਰੀ ਤਰ੍ਹਾਂ ਬੰਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਸਫਾਈ ਸੇਵਕਾਂ ਵੱਲੋਂ ਇਸ ਮੌਕੇ ਸਥਾਨਕ ਨਗਰ ਕੋਸਲ ਦੇ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਸਫਾਈ ਸੇਵਕਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਅਤਿਆਤ ਦੇ ਤੌਰ ਤੇ ਸੋਸ਼ਲ ਡਿਸਟੈਂਸ ਦਾ ਖਾਸ ਖਿਆਲ ਰੱਖਿਆ ਗਿਆ ਇਸ ਮੋਕੇ ਸਫਾਈ ਸੇਵਕ ਯੂਨੀਅਨ ਦੇ ਆਗੂ ਰਮੇਸ਼ ਕੁਮਾਰ ਨੇ ਆਪਣੀਆਂ ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਉਕਤ ਮੰਗਾਂ ਨੂੰ ਮੰਨਿਆ ਨਹੀਂ ਜਾ ਰਿਹਾ ਹੈ ਮਜ਼ਬੂਰਨ ਉਨ੍ਹਾਂ ਨੂੰ ਹੜਤਾਲ ਕਰਨੀ ਪੈ ਰਹੀ ਹੈ ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਨ੍ਹਾਂ ਦੀ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ






