16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਤਰਨਤਾਰਨ : ਨਗਰ ਕੋਸਲ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ...

ਤਰਨਤਾਰਨ : ਨਗਰ ਕੋਸਲ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ

ਰੋਸ ਪ੍ਰਦਰਸ਼ਨ ਚ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ : ਮੰਗਾਂ ਨਾ ਮੰਨੀਆਂ ਤਾ ਸ਼ਹਿਰ ਚ ਖਿਲਾਰਿਆ ਜਾਵੇਗਾ ਕੂੜਾ

ਤਰਨਤਾਰਨ (ਜਸਬੀਰ ਸਿੰਘ) : ਪੰਜਾਬ ਦੇ ਨਗਰ ਕੌਂਸਲ ਅਤੇ ਮਿਉਂਸਪਲ ਕਮੇਟੀਆਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾ ਰਹੀ ਹੈ ਜਿਸਦੇ ਚੱਲਦਿਆਂ ਤਰਨਤਾਰਨ ਨਗਰ ਕੌਂਸਲ ਦੇ ਸਫਾਈ ਸੇਵਕਾਂ ਵੱਲੋਂ ਕੰਮ ਠੱਪ ਰੱਖ ਕੇ ਹੜਤਾਲ ਜਾਰੀ ਰੱਖੀ ਗਈ ਹੈ ਸਫਾਈ ਸੇਵਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਦਾ ਪੁਤਲਾ ਫੂਕਿਆ ਗਿਆ ਸਫਾਈ ਸੇਵਕਾਂ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਵਿਭਾਗ ਵਿੱਚੋਂ ਠੇਕੇਦਾਰੀ ਸਿਸਟਮ ਪੂਰੀ ਤਰ੍ਹਾਂ ਬੰਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਇਸ ਮੋਕੇ ਸਫਾਈ ਸੇਵਕ ਯੂਨੀਅਨ ਦੇ ਆਗੂ ਰਮੇਸ਼ ਕੁਮਾਰ ਨੇ ਆਪਣੀਆਂ ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਉਕਤ ਮੰਗਾਂ ਨੂੰ ਮੰਨਿਆ ਨਹੀਂ ਜਾ ਰਿਹਾ ਹੈ ਮਜ਼ਬੂਰਨ ਉਨ੍ਹਾਂ ਨੂੰ ਹੜਤਾਲ ਕਰਨੀ ਪੈ ਰਹੀ ਹੈ ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਨ੍ਹਾਂ ਦੀ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅਗਰ ਉਨ੍ਹਾਂ ਦੀਆਂ ਮੰਗਾਂ ਕੱਲ ਤੱਕ ਨਾ ਮੰਨੀਆਂ ਤਾਂ ਉਹ ਸ਼ਹਿਰ ਵਿੱਚ ਕੂੜਾ ਖਿਲਾੜਣ ਲਈ ਮਜਬੂਰ ਹੋਣਗੇ

Today Now News

RELATED ARTICLES
- Advertisment -

POPULAR POSTS