17.4 C
Chandigarh

TODAY NOW NEWS

Friday, March 20, 2026
HomeWEIRD NEWSਤਰਨਤਾਰਨ : ਬਠਿੰਡਾ ਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ

ਤਰਨਤਾਰਨ : ਬਠਿੰਡਾ ਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ

ਤੇਜ਼ ਰਫ਼ਤਾਰ ਕਾਰ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਪਿਓ-ਪੁੱਤ ਦੀ ਮੌਕੇ ’ਤੇ ਮੌਤ

ਤਰਨਤਾਰਨ (ਜਸਬੀਰ ਸਿੰਘ) : ਤਰਨਤਾਰਨ ਦੇ ਬਠਿੰਡਾ ਨੈਸ਼ਨਲ ਹਾਈਵੇ ਤੇ ਪਿੰਡ ਬਾਗੜੀਆਂ ਕੋਲ ਤੇਜ਼ ਰਫਤਾਰ ਕਾਰ ਨੇ ਮੋਟਰ ਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਪਿਤਾ-ਪੁੱਤਰ ਦੀ ਮੌਤ ਹੋ ਗਈ ਤੇ ਇੱਕ ਔਰਤ ਜਖ਼ਮੀ ਹੋ ਗਈ। ਜ਼ਖ਼ਮੀ ਔਰਤ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮੌਕੇ ’ਤੇ ਪੁੱਜੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾਂ ਦੇ ਰਿਸ਼ਤੇਦਾਰ ਨੇ ਦੱਸਿਆ ਕੇ ਉਸ ਦਾ ਭਰਾ ਪਰਮਜੀਤ ਸਿੰਘ ਆਪਣੀ ਪਤਨੀ ਸੁਖਵਿੰਦਰ ਕੌਰ ਤੇ 12 ਸਾਲ ਦੇ ਲੜਕੇ ਜਰਮਨਜੀਤ ਸਿੰਘ ਦੇ ਨਾਲ ਮੋਟਰਸਾਈਕਲ ਨੰਬਰ ਪੀਬੀ46 ਐੱਲ 2974 ’ਤੇ ਸਵਾਰ ਹੋ ਕੇ ਪਿੰਡ ਮੰਨਣ ਤੋਂ ਪੱਖੋਕੇ ਆ ਰਹੇ ਸੀ। ਜਦੋਂ ਉਹ ਪਿੰਡ ਬਾਗੜੀਆਂ ਵਾਲੇ ਮੋੜ ਤੋਂ ਨੈਸ਼ਨਲ ਹਾਈਵੇ ਮੁੜਨ ਲੱਗੇ ਤਾਂ ਅੰਮ੍ਰਿਤਸਰ ਵੱਲੋਂ ਆ ਰਹੀ ਫੀਗੋ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਉਸ ਦੇ ਭਰਾ ਪਰਮਜੀਤ ਸਿੰਘ ਤੇ ਭਤੀਜੇ ਜਰਮਨਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਉਸ ਦੀ ਭਰਜਾਈ ਸੁਖਵਿੰਦਰ ਕੌਰ ਜ਼ਖ਼ਮੀ ਹੋ ਗਈ ਜਿਸ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਥਾਣਾ ਸਦਰ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਕਾਰ ਦਾ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ ਹੈ

Today Now News

RELATED ARTICLES
- Advertisment -

POPULAR POSTS