
ਬਰਨਾਲਾ 5 ਅਗਸਤ/ਕਰਨਪ੍ਰੀਤ ਧੰਦਰਾਲ /- ਜਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਦੇ ਪਤੀ ਸਾਬਕਾ ਨਗਰ ਕੌਂਸਲ ਪ੍ਰਧਾਨ ਸਰਦਾਰ ਤੇਜਾ ਸਿੰਘ ਦੰਦੀਵਾਲ ਨੇ ਜਿਲ੍ਹਾ ਪ੍ਰੀਸ਼ਦ ਦੇ ਵਿਕਾਸ ਰੂਪੀ ਕੰਮਾਂ ਕਾਰਾਂ ਤੇ ਗਰਾਂਟਾਂ ਸੰਬੰਧੀ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੋਤੀ ਮਹਿਲ ਪਟਿਆਲਾ ਮਿਲ ਕੇ ਜਿਲ੍ਹਾ ਪ੍ਰੀਸ਼ਦ ਦੇ ਵਿਕਾਸ ਦਾ ਵਿਚਾਰ ਵਟਾਦਰਾਂ ਕੀਤਾ ਅਤੇ ਵਿਕਾਸ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਅਤੇ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਣਨੀਤੀ ਬਣਾਉਣ ਕਾਂਗਰਸ ਪਾਰਟੀ ਚ ਏਕਤਾ ਅਤੇ ਵਰਕਰਾਂ ਦੇ ਮਾਨ ਸਨਮਾਨ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ ! ਜਿਨ੍ਹਾਂ ਨੂੰ ਸੁਣਦਿਆਂ ਮੁੱਖ ਮੰਤਰੀ ਪੰਜਾਬ ਵੱਲੋਂ ਪੂਰਨ ਵਿਸ਼ਵਾਸ ਦਿਵਾਇਆ ਗਿਆ ਕਿ ਤੁਹਾਡੀਆ ਮੰਗਾਂ ਜਲਦੀ ਹੱਲ ਕਰਵਾ ਦਿੱਤੀਆਂ ਜਾਣਗੀਆਂ। ਅਤੇ ਅਗਾਮੀ ਵਿਧਾਨ ਸਭਾ 2022 ਨੂੰ ਲੈ ਕੇ ਤਕੜੇ ਹੋ ਕੇ ਕੱਮ ਕਰਨ ਦਾ ਅਸ਼ੀਰਵਾਦ ਦਿੱਤਾ ! ਇਸ ਮੌਕੇ ਪ੍ਰਿੰਸ ਧੰਦਿਵਾਲ ਆਦਿ ਹਾਜ਼ਿਰ ਸਨ !




