ਪੰਜਾਬ ਰੋਡਵੇਜ਼ ਅਤੇ ਸਹਿਜਾਦਾ ਬੱਸ ਸਰਵਿਸ ਦੀ ਆਹਮੋ ਸਾਹਮਣੇ ਭਿਆਨਕ ਟੱਕਰ
–ਹੁਣ ਤਕ ਪੰਜ ਵਿਅਕਤੀਆਂ ਦੇ ਹਾਦਸੇ ਚ ਮਰਨ ਦੀ ਡਿਪਟੀ ਕਮਿਸ਼ਨਰ ਮੋਗਾ ਨੇ ਕੀਤੀ ਪੁਸ਼ਟੀ ਦੋਵੇਂ ਬੱਸਾਂ ਦੇ ਡਰਾਈਵਰਾਂ ਦੀ ਮੌਕੇ ਤੇ ਮੌਤ
ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਬੱਸਾਂ ਦੀਆਂ ਛੇ ਛੇ ਸੀਟਾਂ ਬੁਰੀ ਤਰ੍ਹਾਂ ਨਾਲ ਖ਼ਤਮ ਹੋ ਗਈਆਂ
–ਹਾਦਸੇ ਦਾ ਪਤਾ ਚੱਲਦਿਆਂ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹਾਂਸ ਡੀਐੱਸਪੀ ਪੁੱਜੇ ਹਾਦਸੇ ਵਾਲੇ ਸਥਾਨ ਤੇ
— ਪ੍ਰਾੲੀਵੇਟ ਬੱਸ ਦੇ ਤੇਜ਼ ਰਫ਼ਤਾਰ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ
–ਇਹ ਵੀ ਪਤਾ ਚੱਲਿਆ ਹੈ ਕਿ ਜੋ ਪ੍ਰਾਈਵੇਟ ਬਸ ਉਹ ਜ਼ੀਰਾ ਤੋਂ ਚੰਡੀਗਡ਼੍ਹ ਸਿੱਧੂ ਦੀ ਤਾਜਪੋਸ਼ੀ ਸਮਾਗਮ ਵਿੱਚ ਵਿਅਕਤੀ ਨੂੰ ਲੈ ਕੇ ਜਾ ਰਹੀ ਸੀ ।
ਮੋਗਾ 23 ਜੁਲਾਈ (ਹਰਪਾਲ ਸਹਾਰਨ) ਅੱਜ ਮੋਗਾ ਅੰਮ੍ਰਿਤਸਰ ਰੋਡ ਤੇ ਕਰੀਬ ਸੱਤ ਵੱਜ ਕੇ ਪਨਤਾਲੀ ਮਿੰਟ ਤੇ ਦੋ ਬੱਸਾਂ ਦੀ ਆਹਮੋ ਸਾਹਮਣੀ ਟੱਕਰ ਹੋਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਇਸ ਹਾਦਸੇ ਚ ਦਰਜਨਾਂ ਦੇ ਕਰੀਬ ਲੋਕ ਗੰਭੀਰ ਜ਼ਖ਼ਮੀ ਹੋ ਗਏ ਜ਼ਖ਼ਮੀਆਂ ਨੂੰ ਪਿੰਡ ਵਾਸੀਆਂ ਅਤੇ ਸਮਾਜ ਸੇਵਕ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਘਟਨਾ ਦਾ ਪਤਾ ਚਲਦਿਆਂ ਹੀ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹਾਂਸ ਡੀਐੱਸਪੀ ਧਰਮਕੋਟ ਸਰਦਾਰ ਸੁਬੇਗ ਸਿੰਘ ਮੌਕੇ ਤੇ ਪੁੱਜੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਹ ਵੀ ਪਤਾ ਚੱਲਿਆ ਕਿ ਸ਼ਹਿਜ਼ਾਦਾ ਬੱਸ ਜੀਰਾ ਤੋਂ ਚੰਡੀਗੜ੍ਹ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਰਕਰਾਂ ਨੂੰ ਲੈ ਕੇ ਜਾ ਰਹੀ ਸੀ।
ਘਟਨਾ ਸਥਾਨ ਤੇ ਮੌਕੇ ਤੇ ਪੁੱਜੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਅੱਜ ਜੋ ਹਾਦਸਾ ਵਾਪਰਿਆ ਹੈ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਉਨ੍ਹਾਂ ਦੱਸਿਆ ਕਿ ਇਹ ਹਾਦਸਾ ਪ੍ਰਾੲੀਵੇਟ ਬੱਸ ਦੀ ਤੇਜ਼ ਰਫ਼ਤਾਰ ਹੋਣ ਕਾਰਨ ਵਾਪਰਿਆ ਇਸ ਹਾਦਸੇ ਵਿਚ ਪੰਜ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ ਦਰਜਨਾਂ ਵਿਅਕਤੀ ਗੰਭੀਰ ਰੂਪ ਚ ਜ਼ਖ਼ਮੀ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ ਹੈ ।ਦੱਸ ਦੇਈਏ ਕਿ ਜ਼ਖ਼ਮੀ ਵਿਅਕਤੀ ਇੰਨੀ ਗਿਣਤੀ ਸਨ ਤੇ ਹਸਪਤਾਲ ਵਿੱਚ ਬੈਡਾ ਦੀ ਵੀ ਕਮੀ ਪੈ ਗਈ ।
ਉਂਜ ਮਰੇ ਕਿੰਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ 5 ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਸੀ ਪੰਜਾਹ ਤੋਂ ਸੱਠ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਮੋਗਾ ਪਹੁੰਚਾਇਆ ਗਿਆ ਹੈ ।ਇਸ ਮੌਕੇ ਕੇਵਲ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਬੜੀ ਮੁਸ਼ੱਕਤ ਦੇ ਨਾਲ ਦੋਵਾਂ ਬੱਸਾਂ ਵਿੱਚੋਂ ਬਾਹਰ ਕੱਢਿਆ ਅਤੇ ਡਾਕਟਰੀ ਸਹਾਇਤਾ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ ।






