16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰ"ਸਾਂਝ ਕੇਂਦਰਾਂ ਚ ਮਿਲਣ ਵਾਲੀਆਂ 14 ਸੇਵਾਵਾਂ ਹੁਣ ਸੇਵਾ ਕੇਂਦਰਾਂ ਚ ਵੀ...

“ਸਾਂਝ ਕੇਂਦਰਾਂ ਚ ਮਿਲਣ ਵਾਲੀਆਂ 14 ਸੇਵਾਵਾਂ ਹੁਣ ਸੇਵਾ ਕੇਂਦਰਾਂ ਚ ਵੀ ਮਿਲ ਸਕਣਗੀਆਂ” : ਡਿਪਟੀ ਕਮਿਸ਼ਨਰ

5 ਅਕਤੂਬਰ ਤੋਂ ਮਿਲਣਗੀਆਂ ਆਨਲਾਈਨ ਸੇਵਾਵਾਂ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੰਜਾਬ ਸਰਕਾਰ ਵੱਲੋਂ ਸਾਂਝ ਕੇਂਦਰਾਂ ਵਿਚ ਮਿਲਣ ਵਾਲੀਆਂ 14 ਤਰ੍ਹਾਂ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਇਹ ਸੇਵਾਵਾਂ ਸੇਵਾ ਕੇਂਦਰਾਂ ਵਿਚ 5 ਅਕਤੂਬਰ ਤੋਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਵਿਚ ਸਿ਼ਕਾਇਤ ਦੀ ਜਾਣਕਾਰੀ, ਸਿ਼ਕਾਇਤ ਤੇ ਕੀਤੀ ਗਈ ਕਾਰਵਾਈ, ਐਫ.ਆਈ.ਆਰ. ਜਾਂ ਡੀ.ਡੀ.ਆਰ. ਦੀ ਕਾਪੀ, ਸੜਕ ਦੁਰਘਟਨਾ ਮਾਮਲੇ ਵਿਚ ਰਿਪੋਰਟ ਦੀ ਕਾਪੀ, ਵਹੀਕਲ ਚੋਰੀ ਦੇ ਮਾਮਲੇ ਵਿਚ ਰਿਪੋਰਟ ਦੀ ਕਾਪੀ, ਚੋਰੀ ਦੇ ਮਾਮਲੇ ਵਿਚ ਅਪ੍ਰਕਾਸਿ਼ਤ ਰਿਪੋਰਟ ਦੀ ਕਾਪੀ, ਲਾਊਡ ਸਪੀਕਰ ਦੀ ਵਰਤੋਂ ਲਈ ਐਨ.ਓ.ਸੀ., ਵਾਹਨਾਂ ਲਈ ਐਨ.ਓ.ਸੀ., ਵੀਜ਼ੇ ਲਈ ਪੁਲਿਸ ਕਲੀਅਰੈਂਸ, ਕਰੈਕਟਰ ਵੈਰੀਫਿਕੇਸ਼ਨ, ਕਿਰਾਏਦਾਰਾਂ ਦੀ ਵੈਰੀਫਿਕੇਸ਼ਨ, ਕਰਮਚਾਰੀ ਦੀ ਵੈਰੀਫਿਕੇਸ਼ਨ, ਘਰੇਲੂ ਮਦਦ ਜਾਂ ਨੌਕਰ ਦੀ ਵੈਰੀਫਿਕੇਸ਼ਨ ਸਬੰਧੀ ਸੇਵਾਵਾਂ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਂਝ ਕੇਂਦਰਾਂ ਦੀਆਂ ਇਹ ਸਾਰੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਤੋਂ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

Today Now News

RELATED ARTICLES
- Advertisment -

POPULAR POSTS