17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਹੁਸੈਨੀਵਾਲਾ ਬਾਰਡਰ ’ਤੇੇ ਲਹਿਰਾਇਆ ਗਿਆ 165 ਫੁੱਟ ਉੱਚਾ ਰਾਸ਼ਟਰੀ ਝੰਡਾ

ਹੁਸੈਨੀਵਾਲਾ ਬਾਰਡਰ ’ਤੇੇ ਲਹਿਰਾਇਆ ਗਿਆ 165 ਫੁੱਟ ਉੱਚਾ ਰਾਸ਼ਟਰੀ ਝੰਡਾ

ਜਿਸਦਾ ਰਸਮੀ ਉਦਘਾਟਨ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਕੀਤਾ ਗਿਆ

ਫਿਰੋਜ਼ਪੁਰ (ਜਗਦੀਪ ਸਿੰਘ) : ਹੁਸੈਨੀਵਾਲਾ ਬਾਰਡਰ ’ਤੇੇ 165 ਫੁੱਟ ਉੱਚੇ ਲੰਬੇ ਪੋਲ ਤੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ , ਜਿਸਦਾ ਰਸਮੀ ਉਦਘਾਟਨ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਫਿਰੋਜ਼ਪੁਰ ਸ਼ਹੀਦਾਂ ਦੀ ਧਰਤੀ ਹੈ ਅਤੇ ਇੱਥੇ ਦੇਸ਼ ਲਈ ਕਈ ਦੇਸ਼ਭਗਤਾਂ ਨੇ ਆਪਣੀਆ ਕੁਰਬਾਨੀਆਂ ਦਿੱਤੀਆਂ ਹਨ ਅਤੇ ਇਹ 165 ਫੁੱਟ ੳੱਚਾ ਰਾਸ਼ਟਰੀ ਝੰਡਾ ਸਾਨੂੰ ਅਤੇ ਸਾਡੀ ਨਵੀਂ ਪੀੜੀ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਏਗਾ ਅਤੇ ਨਵੀਂ ਪੀੜ੍ਹੀ ਲਈ ਇੱਕ ਪ੍ਰੇਰਨਾ ਸਰੋਤ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਜਦੋਂ ਲੋਕ ਹੁਸੈਨੀਵਾਲਾ ਬਾਰਡਰ ਆਉਣਗੇ ਤਾਂ ਇਹ 165 ਫੁੱਟ ਉੱਚਾ ਰਾਸ਼ਟਰੀ ਝੰਡਾ ਵੇਖ ਕੇ ਦੇਸ਼ ਪ੍ਰਤੀ ਇਕ ਵੱਖਰੀ ਭਾਵਨਾ ਪੈਦਾ ਹੋਵੇਗੀ। ਇਸ ਦੌਰਾਨ ਉਨ੍ਹਾਂ ਦੇਸ਼ ਦੀ ਸ਼ਾਂਤੀ ਪ੍ਰਤੀ ਗੱਲ ਕਰਦਿਆਂ ਕਿਹਾ ਕਿ ਪਾਕਿਸਤਾਨ ਨੂੰ ਆਪਣੀਆਂ ਗਲਤ ਨੀਤੀਆਂ ਛੱਡ ਕੇ ਭਾਈਚਾਰਕ ਸਾਂਝ ਵਧਾਉਣੀ ਚਾਹੀਦੀ ਹੈ, ਜਿਸ ਤਰ੍ਹਾਂ ਪਾਕਿਸਤਾਨ ਨਾਲ ਪਹਿਲਾਂ ਵਪਾਰ ਚੱਲਦਾ ਸੀ ਉਸੇ ਤਰ੍ਹਾਂ ਇਕ ਵਾਰ ਫਿਰ ਤੋਂ ਇਹ ਵਪਾਰ ਚੱਲਣਾ ਚਾਹੀਦਾ ਹੈ ਅਤੇ ਭਾਈਚਾਰਕ ਸਾਂਝ ਵਧਾਉਣੀ ਚਾਹੀਦੀ ਹੈ।

Today Now News

RELATED ARTICLES
- Advertisment -

POPULAR POSTS