16.8 C
Chandigarh

TODAY NOW NEWS

Friday, March 20, 2026
HomeBREAKING NEWSPunjab News: ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ, 27...

Punjab News: ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ, 27 ਨੂੰ ਪੇਸ਼ ਹੋਵੇਗਾ ‘AAP’ ਸਰਕਾਰ ਦਾ ਪਹਿਲਾ ਬਜਟ

ਚੰਡੀਗੜ੍ਹ : ਪੰਜਾਬ ਦੀ 16ਵੀਂ ਵਿਧਾਨਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਜੋ ਕਿ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ ਜੋ ਕਿ ਨਵੀਂ ਬਣੀ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਪਹਿਲਾ ਬਜਟ ਹੋਵੇਗਾ। ਇਸ ‘ਤੇ 28 ਤੇ 29 ਜੂਨ ਨੂੰ ਚਰਚਾ ਹੋਵੇਗੀ। ਇਸ ਸਬੰਧੀ ਵਿਧਾਨ ਸਭਾ ਦੇ ਸਕੱਤਰ ਨੇ ਸੈਸ਼ਨ ਦਾ ਪ੍ਰੋਗਰਾਮ ਪਹਿਲਾਂ ਹੀ ਜਾਰੀ ਕਰ ਦਿੱਤਾ ਸੀ ਅਤੇ ਪੰਜਾਬ ਦੇ ਸਾਰੇ 117 ਵਿਧਾਇਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਸੀ।

ਅੱਜ ਸਵੇਰੇ 11 ਵਜੇ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਵੇਗੀ ਜਿਸ ‘ਚ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਦੁਪਹਿਰ 2 ਵਜੇ ਰਾਜਪਾਲ ਦੇ ਭਾਸ਼ਣ ਦੇ ਨਾਲ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਜਾਵੇਗਾ।

ਦਸ ਦਈਏ ਕਿ ਪੰਜਾਬ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਣ ਹੋਵੇਗਾ। ਇਸ ਨੂੰ ਪੰਜਾਬ ਸਰਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟਸ ‘ਤੇ ਦੇਖਿਆ ਜਾ ਸਕਦਾ ਹੈ।

Today Now News

RELATED ARTICLES
- Advertisment -

POPULAR POSTS