ਜੂਆ ਐਕਟ ਤਹਿਤ ਮੁਲਜਿਮ ਨੂੰ ਕਾਬੂ ਕਰਕੇ 2360$^ਰੁਪਏ ਦੇ ਦੜਾ ਸਟਾ ਦੀ ਬਰਾਮਦਗੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਡਾ, ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਮੁਹਿੰਮ ਚਲਾਈ ਹੋੋਈ ਹੈ, ਜਿਸ ਤਹਿਤ 2 ਮੁਕੱਦਮੇ ਦਰਜ਼ ਕਰਕੇ 2 ਮੁਲਜਿਮਾਂ ਨੂੰ ਕਾਬੂ ਕੀਤਾ ਗਿਆ ਹੈ।
ਨਸ਼ਿਆਂ ਵਿਰੁੱਧ ਕਾਰਵਾਈ:
ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮਨਜੀਤ ਕੌੌਰ ਪਤਨੀ ਕੇਸਰ ਸਿੰਘ ਅਤੇ ਸੁਖਦੀਪ ਸਿੰਘ ਉਰਫ ਸੰਦੀਪ ਪੁੱਤਰ ਨਗੱਈ ਸਿੰਘ ਵਾਸੀਆਨ ਬੁਢਲਾਡਾ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਇੱਕ ਮੁਲਜਿਮ ਮਨਜੀਤ ਕੌੌਰ ਨੂੰ ਮੌੌਕਾ ਤੇ ਕਾਬੂ ਕਰਕੇ 250 ਲੀਟਰ ਲਾਹਣ ਅਤੇ 12 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ, ਦੂਸਰੇ ਮੁਲਜਿਮ ਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਜੂਆ ਐਕਟ:
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅਸ਼ਵਨੀ ਕੁਮਾਰ ਪੁੱਤਰ ਮਹਿੰਦਰ ਕੁਮਾਰ ਵਾਸੀ ਬੁਢਲਾਡਾ ਵਿਰੁੱਧ ਜੂਆ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋੋਏ ਰੇਡ ਕਰਕੇ ਮੁਲਜਿਮ ਨੂੰ ਦੜਾ ਸਟਾ ਲਗਾਉਦਿਆਂ ਮੌੌਕਾ ਤੇ ਕਾਬੂ ਕਰਕੇ ਉਸ ਪਾਸੋੋਂ 2360/ਰੁਪਏ ਦੀ ਨਗਦੀ ਦੜਾ ਸਟਾ ਦੀ ਬਰਾਮਦਗੀ ਕੀਤੀ ਗਈ ਹੈ। ਐਸ,ਐਸ,ਪੀ, ਮਾਨਸਾ ਡਾ,ਨਰਿੰਦਰ ਭਾਰਗਵ, ਆਈ,ਪੀ,ਐਸ, ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।




