17.4 C
Chandigarh

TODAY NOW NEWS

Friday, March 20, 2026
HomeBREAKING NEWSਵਧੀਕ ਮੁੱਖ ਚੋਣ ਅਫ਼ਸਰ ਨੇ ਸਟਰਾਂਗ ਰੂਮ ਸਮੇਤ ਗਿਣਤੀ ਕੇਂਦਰਾਂ ਦਾ ਲਿਆ...

ਵਧੀਕ ਮੁੱਖ ਚੋਣ ਅਫ਼ਸਰ ਨੇ ਸਟਰਾਂਗ ਰੂਮ ਸਮੇਤ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ
*ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਜਾਵੇ ਵੋਟਾਂ ਦੀ ਗਿਣਤੀ-ਅਮਿਤ ਕੁਮਾਰ

ਮਾਨਸਾ,4 ਮਾਰਚ ਗੁਰਜੰਟ ਸਿੰਘ ਬਾਜੇਵਾਲੀਆ/ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀ ਅਮਿਤ ਕੁਮਾਰ ਨੇ ਅੱਜ ਮਾਨਸਾ ਜ਼ਿਲੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ 96-ਮਾਨਸਾ, 97-ਸਰਦੂਲਗੜ ਅਤੇ 98-ਬੁਢਲਾਡਾ ਲਈ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਸਥਾਪਿਤ ਕੀਤੇ ਸਟਰਾਂਗ ਰੂਮਾਂ ਸਮੇਤ ਗਿਣਤੀ ਕੇਂਦਰਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨਾਲ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਵੀ ਮੌਜੂਦ ਸਨ।
ਸ਼੍ਰੀ ਅਮਿਤ ਕੁਮਾਰ ਨੇ ਗਿਣਤੀ ਪ੍ਰਕਿਰਿਆ ਸਬੰਧੀ ਕੀਤੇ ਸੁਰੱਖਿਆ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨਾਂ ਕਿਹਾ ਕਿ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜ਼ਿਲਾ ਪੱਧਰ ਦੇ ਨਿੱਜੀ ਤੌਰ ’ਤੇ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ, ਤਾਂ ਜੋ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੁੱਚੇ ਪੰਜਾਬ ਅੰਦਰ ਹੋਈਆਂ ਵਿਧਾਨ ਸਭਾ ਚੋਣਾਂ ਲਈ ਹੋਈ ਵੋਟਿੰਗ ਦੇ ਗਿਣਤੀ ਕਾਰਜਾਂ ਨੂੰ ਸੁਖਾਵੇਂ ਮਾਹੌਲ ਵਿੱਚ ਨੇਪਰੇ ਚੜਾਇਆ ਜਾ ਸਕੇ। ਉਨਾਂ ਕਿਹਾ ਕਿ ਪੋਿਗ ਵਾਲੀਆਂ ਵੋਟਿੰਗ ਮਸ਼ੀਨਾਂ ਸਟਰਾਂਗ ਰੂਮ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਗਈਆਂ ਹਨ ਅਤੇ ਕਿਸੇ ਵੀ ਅਧਿਕਾਰੀ ਨੂੰ ਸਟਰਾਂਗ ਰੂਮਾਂ ਦੇ ਅੰਦਰ ਜਾਣ ਦੀ ਆਗਿਆ ਨਹੀਂ ਹੈ।
ਜ਼ਿਲਾ ਚੋਣ ਅਫ਼ਸਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 24 ਘੰਟੇ ਪੁਲਿਸ ਪ੍ਰਸੋਨਲ ਤੇ ਸੀ.ਏ.ਪੀ.ਐਫ. ਦੇ ਜਵਾਨ ਤਾਇਨਾਤ ਹਨ। ਉਨਾਂ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਸਟਰਾਂਗ ਰੂਮਾਂ ਵਿਖੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਉਨਾਂ ਨਾਲ ਹੀ ਕਿਹਾ ਕਿ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਸ਼ਾਂਤੀ ਨਾਲ ਨੇਪਰੇ ਚੜਾਇਆ ਜਾਵੇਗਾ।
ਇਸ ਮੌਕੇ ਵਧੀਕ ਜ਼ਿਲਾ ਚੋਣ ਅਫ਼ਸਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ. ਮਾਨਸਾ ਸ਼੍ਰੀ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਸਰਦੂਲਗੜ ਮਨੀਸ਼ਾ ਰਾਣਾ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਕਾਲਾ ਰਾਮ ਕਾਂਸਲ ਅਤੇ ਐਸ.ਪੀ. ਰਾਕੇਸ਼ ਕੁਮਾਰ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS