16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਤਿੰਨ ਖੇਤੀ ਵਿਰੋਧੀ ਕਾਨੂੰਨ ਅਤੇ ਐਮ,ਐਸ,ਪੀ, ਦੀ ਕਾਨੂੰਨੀ ਗਰੰਟੀ ਨੂੰ ਲਾਗੂ ਕਰਵਾਉਂਣ...

ਤਿੰਨ ਖੇਤੀ ਵਿਰੋਧੀ ਕਾਨੂੰਨ ਅਤੇ ਐਮ,ਐਸ,ਪੀ, ਦੀ ਕਾਨੂੰਨੀ ਗਰੰਟੀ ਨੂੰ ਲਾਗੂ ਕਰਵਾਉਂਣ ਤੱਕ ਅੰਦੋਲਨ ਜਾਰੀ ਰਹੇਗਾ:– ਚੌਹਾਨ

ਮਾਨਸਾ 22 ਨਵੰਬਰ/ਗੁਰਜੰਟ ਸਿੰਘ ਬਾਜੇਵਾਲੀਆ/ ਤਿੰਨ ਖੇਤੀ ਵਿਰੋਧੀ ਕਾਨੂੰਨ, ਐਮ,ਐਸ,ਪੀ, ਦੀ ਕਾਨੂੰਨੀ ਗਰੰਟੀ ਸਮੇਤ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਪਿਛਲੇ ਇੱਕ ਸਾਲ ਤੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੀਆਂ ਬਰੂਹਾਂ ਤੇ ਚੱਲ ਰਹੇ ਅੰਦੋਲਨ ਦੇ ਦਬਾਅ ਦੇ ਕਾਰਨ ਕੇਂਦਰ ਦੀ ਮੋਦੀ ਸਰਕਾਰ ਨੂੰ ਯੂ ਟਰਨ ਕਰਦੇ ਹੋਏ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ ਤੇ ਜਿੱਥੇ ਪੂਰੀ ਦੁਨੀਆਂ ਵਿੱਚ ਜਸ਼ਨ ਤੇ ਖੁਸ਼ੀ ਦਾ ਮਹੌਲ ਦੇਖਣ ਨੂੰ ਮਿਲ ਰਿਹਾ ਹੈ। ਪ੍ਰੰਤੂ ਜਿੰਨ੍ਹਾਂ ਸਮਾਂ ਸਰਕਾਰ ਕਾਨੂੰਨੀ ਤੌਰ ਤੇ ਸੈਸ਼ਨ ਬੁਲਾ ਕੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਨ੍ਹਾਂ ਸਮਾਂ ਅੰਦੋਲਨ ਜਾਰੀ ਰਹੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ,ਪੀ,ਆਈ, ਦੇ ਜਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਨੇ ਨੇੜਲੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਕਾਮਰੇਡ ਧਰਮ ਸਿੰਘ ਫੱਕਰ ਦੀ ਬਰਸੀ ਦੀ ਤਿਆਰੀ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸਮੇਂ ਮੀਟਿੰਗ ਦੌਰਾਨ ਕਾ, ਚੌਹਾਨ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਸਾਥੀ ਦਲਜੀਤ ਮਾਨਸ਼ਾਹੀਆ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਮੁਜਾਰਿਆਂ ਨੂੰ ਜਮੀਨਾਂ ਦੇ ਮਾਲਕ ਬਣਾਉਂਣ ਲਈ ਕਾ,ਤੇਜਾ ਸਿੰਘ ਸੁਤੰਤਰ, ਕਾ, ਜੰਗੀਰ ਸਿੰਘ ਜੋਗਾ ਅਤੇ ਕਾ, ਧਰਮ ਸਿੰਘ ਫੱਕਰ ਦੀ ਅਗਵਾਈ ਹੇਠ ਚੱਲੇ ਮੁਜਾਰਾ ਲਹਿਰ ਤਹਿਤ ਮੁਜਾਰਿਆਂ ਨੂੰ ਜਮੀਨਾਂ ਦੇ ਮਾਲਕ ਬਣਾਇਆ ਗਿਆ ਸੀ ਪ੍ਰੰਤੂ ਹੁਣ ਸਮੇਂ ਦੀਆਂ ਹਾਕਮ ਸਰਕਾਰਾਂ ਸਰਮਾਏਦਾਰੀ ਕਾਰਪੋਰੇਟ ਘਰਾਂਣੇ ਅਬਾਨੀ ਅਡਾਨੀਆਂ ਦੇ ਹੱਥਾਂ ਵਿੱਚ ਖੇਡ ਰਹੀਆਂ ਹਨ ਅਤੇ ਜਮੀਨਾਂ ਨੂੰ ਕੌਡੀਆਂ ਦੇ ਭਾਅ ਦੇਣ ਲਈ ਗੈਰ ਸਿਧਾਂਤਿਕ ਤੌਰ ਤੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨ ਬਣਾ ਕੇ ਕਿਸਾਨਾਂ ਤੋਂ ਜਮੀਨਾਂ ਖੋਹਣ ਲਈ ਤੱਤਪਰ ਸੀ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਅੰਦੋਲਨ ਨੇ ਮੋਦੀ ਸਰਕਾਰ ਨੂੰ ਝੁਕਣ ਅਤੇ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਐਲਾਨ ਕਰਨ ਲਈ ਮਜ਼ਬੂਰ ਹੋਣਾ ਪਿਆ। ਅਜਿਹੇ ਸਮਿਆਂ ਵਿੱਚ ਕਾH ਧਰਮ ਸਿੰਘ ਫੱਕਰ ਵਰਗੇ ਮਹਾਨ ਆਗੂਆਂ ਅਤੇ ਕਿਸਾਨ ਅੰਦੋਲਨ ਦੇ ਹੀਰਿਆਂ ਦੇ ਇਤਿਹਾਸ ਅਤੇ ਜੀਵਨੀ ਬਾਰੇ ਨੌਜਵਾਨ ਪੀੜ੍ਹੀ ਲਈ ਜਾਨਣਾ ਅਤਿ ਜਰੂਰੀ ਹੋ ਚੁੱਕਾ ਹੈ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਪੁਰਖਿਆ ਦੇ ਇਤਿਹਾਸ ਸੰਘਰਸ਼ਾਂ ਦਾ ਪਤਾ ਲੱਗ ਸਕੇ।ਮੀਟਿੰਗ ਵਿੱਚ 30 ਨਵੰਬਰ ਦੀ ਬਰਸੀ ਕੁੱਲ ਹਿੰਦ ਕਿਸਾਨ ਸਭਾ ਤੇ ਸੰਯੁਕਤ ਮੋਰਚੇ ਵੱਲੋਂ ਇਨਕਲਾਬੀ ਜੋਸ਼ੋ ਖਰੋਸ ਨਾਲ ਮਨਾਉਂਣ ਦਾ ਫੈਸਲਾ ਕੀਤਾ ਗਿਆ। ਇਸ ਸਮੇਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਤੋਂ ਇਲਾਵਾ ਇਨਕਲਾਬੀ ਗੀਤ ਸੰਗੀਤ ਪੇਸ਼ ਕਰਨ ਲਈ ਇਨਕਲਾਬੀ ਲੋਕ ਗਾਇਕ ਜਗਸੀਰ ਜੀਦਾ ਸਮੇਤ ਕਲਾਕਾਰ ਵਲੋਂ ਪੇਸ਼ ਕੀਤੇ ਜਾਣਗੇ। ਮੀਟਿੰਗ ਦੌਰਾਨ ਸਰਪੰਚ ਅਮਰੀਕ ਸਿੰਘ ਦਲੇਲ ਸਿੰਘ ਵਾਲਾ, ਗੁਰਦੇਵ ਸਿੰਘ (ਟਿਕਰੀ ਬਾਰਡਰ) ਗੁਰਦਿਆਲ ਸਿੰਘ ਬਰਾਂਚ ਸਕੱਤਰ, ਜਸਵੰਤ ਸਿੰਘ, ਉਜਾਗਰ ਸਿੰਘ ਕਲੱਬ ਆਗੂ, ਬਿੱਕਰ ਸਿੰਘ, ਦਰਸ਼ਨ ਸਿੰਘ, ਮੱਘਰ ਸਿੰਘ ਸਮੇਤ ਨਗਰ ਨਿਵਾਸੀ ਅਤੇ ਪਾਰਟੀ ਆਗੂ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS