ਚੰਡੀਗੜ੍ਹ: ਉੱਘੇ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਕੁਮਾਰ ਵਿਸ਼ਵਾਸ ਨੂੰ ਇਹ ਅੰਤਰਿਮ ਰਾਹਤ ਦਿੱਤੀ ਗਈ ਹੈ। ਹੁਣ ਉਨ੍ਹਾਂ ਦੇ ਕੇਸ ਨੂੰ ਖਾਰਜ ਕਰਨ ਦੀ ਪਟੀਸ਼ਨ ‘ਤੇ ਸੁਣਵਾਈ ਜਾਰੀ ਰਹੇਗੀ। ਹਾਲਾਂਕਿ ਇਸ ਮਾਮਲੇ ‘ਚ ਪੂਰਾ ਹੁਕਮ ਆਉਣਾ ਬਾਕੀ ਹੈ। ਦੱਸ ਦੇਈਏ ਕਿ ਕੁਮਾਰ ਵਿਸ਼ਵਾਸ ਖ਼ਿਲਾਫ਼ ਰੋਪੜ ਦੇ ਸਦਰ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ‘ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ‘ਤੇ ਖਾਲਿਸਤਾਨੀਆਂ ਨਾਲ ਸਬੰਧ ਰੱਖਣ ਦੇ ਝੂਠੇ ਦੋਸ਼ ਲਗਾਉਣ ਦਾ ਦੋਸ਼ ਹੈ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਚੋਣ ਦੇ ਮਤਦਾਨ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਕੁਮਾਰ ਵਿਸ਼ਵਾਸ ਦੇ ਵਿਚਾਲੇ ਜ਼ੁਬਾਨੀ ਜੰਗ ਹੋਈ ਸੀ ਅਤੇ ਕੇਜਰੀਵਾਲ ’ਤੇ ਕੁਮਾਰ ਵਿਸ਼ਵਾਸ ਨੇ ਕਈ ਇਲਜ਼ਾਮ ਲਗਾਏ ਸੀ ਜਿਸ ’ਚ ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨੀ ਸਮਰਥਕ ਵੀ ਕਿਹਾ ਸੀ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਇਹ ਦਿਨ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਅਤੇ ਇੱਕ ਆਜ਼ਾਦ ਰਾਸ਼ਟਰ ਦੇ ਪਹਿਲੇ ਪ੍ਰਧਾਨ ਮੰਤਰੀ ਬਣਨਗੇ। ਖੈਰ ਉਸ ਸਮੇਂ ਚੋਣ ਕਮਿਸ਼ਨ ਵੱਲੋਂ ਕੁਮਾਰ ਵਿਸ਼ਵਾਸ ਦੇ ਵੀਡੀਓ ਬਿਆਨ ਤੇ ਰੋਕ ਲਗਾ ਦਿੱਤੀ ਸੀ ਨਾਲ ਹੀ ਕੁਝ ਸਮੇਂ ਬਾਅਦ ਖਤਰੇ ਨੂੰ ਦੇਖਦੇ ਹੋਏ ਕੁਮਾਰ ਵਿਸ਼ਵਾਸ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਕੈਟੇਗਰੀ ਦੀ ਸੁਰੱਖਿਆ ਵੀ ਦਿੱਤੀ ਗਈ ਸੀ।ਹਾਈਕੋਰਟ ਦੇ ਫੈਸਲੇ ਤੋਂ ਬਾਅਦ ਭਾਜਪਾ ਨੇਤਾ ਸੁਭਾਸ਼ ਸ਼ਰਮਾ ਨੇ ਟਵੀਟ ਕਰਦਿਆ ਲਿਖਿਆ ਕਿ ‘ਪੰਜਾਬ ਹਰਿਆਣਾ ਹਾਈਕੋਰਟ ਵੱਲੋਂ@DrKumarVishwas ਪੰਜਾਬ ਸਰਕਾਰ ਅਤੇ@ਅਰਵਿੰਦਕੇਜਰੀਵਾਲ ਦੇ ਥੱਪੜ ਮਾਰਿਆ।@ਭਗਵੰਤ ਮਾਨ ਅਜੇ ਵੀ ਸਮਾਂ ਹੈ ਇਸ ਸਿਆਸੀ ਬਦਲਾਖੋਰੀ ਤੋਂ ਬਚਣ ਲਈ। ਆਪਣੇ ਮਾਲਕ ਦੇ ਕਹਿਣ ਤੇ ਪੰਜਾਬ ਅਤੇ ਪੰਜਾਬੀਅਤ ਨੂੰ ਹੋਰ ਸ਼ਰਮਸਾਰ ਨਾ ਕਰੋ।’ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਟਵੀਟ ਕਰਦੇ ਹੋਏ ਕੁਮਾਰ ਵਿਸ਼ਵਾਸ ਨੇ ਜਾਣਕਾਰੀ ਦਿੰਦਿਆ ਕਿਹਾ ਸੀ ਸਵੇਰੇ-ਸਵੇਰੇ ਪੰਜਾਬ ਪੁਲਿਸ ਦਰਵਾਜ਼ੇ ’ਤੇ ਪਹੁੰਚੀ ਹੈ। ਇੱਕ ਸਮੇਂ ਮੇਰੇ ਵੱਲੋਂ ਪਾਰਟੀ ‘ਚ ਸਾਮਲ ਕਰਵਾਏ ਗਏ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਾ ਹਾਂ ਕਿ ਤੁਸੀਂ ਦਿੱਲੀ ਚ ਬੈਠੇ ਜਿਸ ਆਦਮੀ ਨੂੰ ਪੰਜਾਬ ਦੇ ਲੋਕਾਂ ਵੱਲੋਂ ਦਿੱਤੀ ਗਈ ਤਾਕਤ ਨਾਲ ਖੇਡਣ ਦੇ ਰਹੇ ਹੋ ਉਹ ਇੱਕ ਦਿਨ ਤੁਹਾਨੂੰ ਅਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ। ਦੇਸ਼ ਮੇਰੀ ਚਿਤਾਵਨੀ ਯਾਦ ਰਖੇ। ਦੱਸ ਦਈਏ ਕਿ ਕੁਮਾਰ ਵਿਸ਼ਵਾਸ ਨੇ ਆਪਣੇ ਇਸ ਟਵੀਟ ਦੇ ਨਾਲ ਉਨ੍ਹਾਂ ਦੇ ਘਰ ਪਹੁੰਚੀ ਪੰਜਾਬ ਪੁਲਿਸ ਦੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ।






