17.4 C
Chandigarh

TODAY NOW NEWS

Friday, March 20, 2026
HomeBREAKING NEWSਕੈਪਟਨ ਅਮਰਿੰਦਰ ਸਿੰਘ ਦੀ ਸਰਜਰੀ ਹੋਈ ਸਫ਼ਲ, ਲੰਡਨ 'ਚ ਰੀੜ੍ਹ ਦੀ ਹੱਡੀ...

ਕੈਪਟਨ ਅਮਰਿੰਦਰ ਸਿੰਘ ਦੀ ਸਰਜਰੀ ਹੋਈ ਸਫ਼ਲ, ਲੰਡਨ ‘ਚ ਰੀੜ੍ਹ ਦੀ ਹੱਡੀ ਦਾ ਹੋਇਆ ਆਪ੍ਰੇਸ਼ਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Punjab Chief Minister Capt. Amarinder Singh) ਨੂੰ ਹਸਪਤਾਲ ਤੋਂ ਵਾਪਸ ਘਰ ਪਹੁੰਚ ਗਏ ਹਨ। ਦਰਅਸਲ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਲੰਡਨ ਦੇ ਹਸਪਤਾਲ (Hospitals of London) ਵਿੱਚ ਆਪਣਾ ਇਲਾਜ ਕਰਵਾਉਣ ਦੇ ਲਈ ਗਏ ਸਨ।ਲੰਡਨ ਦੇ ਹਸਪਤਾਲ (Hospitals of London) ਵਿੱਚ ਉਨ੍ਹਾਂ ਦੀ ਰੀੜ ਦੀ ਹੱਡੀ ਦੀ ਸਫ਼ਲ ਸਰਜਰੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਕਾਫ਼ੀ ਸਮੇਂ ਤੋਂ ਰੀੜ ਦੀ ਹੱਡੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ। ਡਾਕਟਰਾਂ ਦੀ ਸਲਾਹ ਮੰਨ ਕੇ ਉਨ੍ਹਾਂ ਨੇ ਲੰਡਨ ਵਿੱਚ ਆਪਣਾ ਇਲਾਜ ਕਰਵਾਇਆ ਹੈ।ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Punjab Chief Minister Capt. Amarinder Singh) ਦੀ ਪਤਨੀ ਮਹਾਰਾਣ ਪ੍ਰਨੀਤ ਕੌਰ ਨੇ ਦੋ ਦਿਨ ਪਹਿਲਾਂ ਉਨ੍ਹਾਂ ਦੀ ਸਰਜਰੀ ਦੀ ਖ਼ਬਰ ਸਾਂਝੀ ਕੀਤੀ ਸੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ ਅਤੇ ਹੋਰ ਪਰਿਵਾਰਿਕ ਮੈਂਬਰ ਲੰਡਨ ਵਿੱਚ ਸਨ। ਆਪਣੀ ਬਿਮਾਰੀ ਕਾਰਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕਾਫ਼ੀ ਸਮੇਂ ਤੋਂ ਪੰਜਾਬ ਦੀ ਸਿਆਸਤ (Politics of Punjab) ਤੋਂ ਵੀ ਦੂਰੀ ਬਣਾਕੇ ਰੱਖੀ ਹੋਈ ਸੀ।

Today Now News

RELATED ARTICLES
- Advertisment -

POPULAR POSTS