16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਆਰਸੈੱਟੀ ਵੱਲੋਂ ਲੜਕੀਆਂ ਨੂੰ ਹੁਨਰਮੰਦ ਕਰਨ ਲਈ ਕਰਵਾਇਆ ਜਾ ਰਿਹਾ ਹੈ ਬਿਊਟੀ...

ਆਰਸੈੱਟੀ ਵੱਲੋਂ ਲੜਕੀਆਂ ਨੂੰ ਹੁਨਰਮੰਦ ਕਰਨ ਲਈ ਕਰਵਾਇਆ ਜਾ ਰਿਹਾ ਹੈ ਬਿਊਟੀ ਪਾਰਲਰ ਦਾ ਕੋਰ

ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਘੱਟੋ-ਘੱਟ ਵਿੱਦਿਅਕ ਯੋਗਤਾ ਪੰਜਵੀ ਪਾਸ ਹੈ ਅਤੇ ਇਹ ਕੋਰਸ ਸਿਰਫ਼ ਲੜਕੀਆਂ ਦੇ ਲਈ ਹੈ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਮਾਨਸਾ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਲੜਕੀਆਂ ਨੂੰ ਹੁਨਰਮੰਦ ਕਰਨ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਐਸ.ਬੀ.ਆਈ. ਆਰਸੈਟੀ ਮਾਨਸਾ ਵੱਲੋਂ ਪਿੰਡ ਚਕੇਰੀਆਂ ਵਿਖੇ ਸਥਾਪਿਤ ਕੀਤੇ ਗਏ ਟ੍ਰੇਨਿੰਗ ਸੈਂਟਰ ਵਿੱਚ ਨਵੰਬਰ ਮਹੀਨੇ ’ਚ ਬਿਊਟੀ ਪਾਰਲਰ ਦਾ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਘੱਟੋ-ਘੱਟ ਵਿੱਦਿਅਕ ਯੋਗਤਾ ਪੰਜਵੀ ਪਾਸ ਹੈ ਅਤੇ ਇਹ ਕੋਰਸ ਸਿਰਫ਼ ਲੜਕੀਆਂ ਦੇ ਲਈ ਹੈ। ਉਨ੍ਹਾਂ ਦੱਸਿਆ ਕਿ ਇਹ ਕੋਰਸ 18 ਤੋਂ 45 ਸਾਲ ਤੱਕ ਦੀ ਉਮਰ ਦੀਆਂ ਲੜਕੀਆਂ ਜਾਂ ਔਰਤਾਂ ਕਰ ਸਕਦੀਆਂ ਹਨ ਅਤੇ ਇਸ ਕੋਰਸ ਦੀ ਕੋਈ ਫੀਸ ਨਹੀ ਹੈ। ਉਨ੍ਹਾਂ ਦੱਸਿਆ ਕਿ ਕੋਰਸ ਦੌਰਾਨ ਸਿੱਖਿਆਰਥੀਆਂ ਨੂੰ ਚਾਹ ਅਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਕੋਰਸ ਕਰਨ ਉਪਰੰਤ ਜੋ ਲੜਕੀਆਂ ਸਵੈ-ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦੀਆਂ ਹਨ, ਸੰਸਥਾ ਦੁਆਰਾ ਉਨ੍ਹਾਂ ਦੀ ਲੋਨ ਦੀ ਅਰਜੀ ਵੀ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੋਰ ਜਾਣਕਾਰੀ ਅਤੇ ਕੋਰਸ ਲਈ ਆਪਣਾ ਨਾਮ ਦਰਜ ਕਰਵਾਉਣ ਲਈ ਮੋਬਾਇਲ ਨੰਬਰ 90418-70069, 98880-58957 *ਤੇ ਸੰਪਰਕ ਕੀਤਾ ਜਾ ਸਕਦਾ ਹੈ।

Today Now News

RELATED ARTICLES
- Advertisment -

POPULAR POSTS