16.8 C
Chandigarh

TODAY NOW NEWS

Friday, March 20, 2026
HomeBREAKING NEWSਕੈਪਟਨ ਨੂੰ ਸਿਆਸੀ ਤੌਰ ਉਤੇ ਨਾਕਾਮ ਹੋ ਚੁੱਕਾ ਸਿਆਸਤਦਾਨ ਦੱਸਿਆ

ਕੈਪਟਨ ਨੂੰ ਸਿਆਸੀ ਤੌਰ ਉਤੇ ਨਾਕਾਮ ਹੋ ਚੁੱਕਾ ਸਿਆਸਤਦਾਨ ਦੱਸਿਆ

ਟਾਂਡਾ (ਹੁਸ਼ਿਆਰਪੁਰ), 6 ਜਨਵਰੀ  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਜਾਨ ਨੂੰ ਖਤਰੇ’ ਦੇ ਢਕਵੰਜ ਦਾ ਮੰਤਵ ਸੂਬੇ ਵਿਚ ਜਮਹੂਰੀ ਢੰਗ ਨਾਲ ਚੁਣੀ ਹੋਈ ਸਰਕਾਰ ਦਾ ਤਖਤਾ ਪਲਟਾਉਣਾ ਹੈ।  ਅੱਜ ਇੱਥੇ ਨਵੀਂ ਦਾਣਾ ਮੰਡੀ ਵਿਖੇ 18 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਤੋਂ ਬਾਅਦ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਦੀ ਜਾਨ ਨੂੰ ਕੋਈ ਖਤਰਾ ਨਹੀਂ ਸੀ, ਉਨਾਂ ਨੇ ਬੁੱਧਵਾਰ ਨੂੰ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ ਕਿਉਂਕਿ ਭਾਜਪਾ ਦੀ ਰੈਲੀ ਵਿਚ ਲੋਕਾਂ ਦੀ ਗਿਣਤੀ ਮਾਮੂਲੀ ਸੀ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਖਾਲੀ ਕੁਰਸੀਆਂ ਉਨਾਂ ਨੂੰ ਮੂੰਹ ਚੜਾਉਂਦੀਆਂ ਰਹੀਆਂ ਜਿਸ ਕਰਕੇ ਸੁਰੱਖਿਆ ਦੇ ਖਤਰੇ ਦਾ ਹੋਛਾ ਕਾਰਨ ਦੇ ਕੇ ਵਾਪਸ ਕੌਮੀ ਰਾਜਧਾਨੀ ਚਲੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਝੂਠ ਦੀ ਆੜ ਵਿਚ ਪ੍ਰਧਾਨ ਮੰਤਰੀ ਦੇ ਦੌਰਾ ਰੱਦ ਕਰਨਾ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ ਤਾਂ ਕਿ ਜੰਮੂ ਕਸ਼ਮੀਰ ਵਾਂਗ ਪੰਜਾਬ ਨੂੰ ਬਦਨਾਮ ਕਰਨ ਦੇ ਨਾਲ-ਨਾਲ ਸੂਬੇ ਵਿਚ ਜਮਹੂਰੀਅਤ ਦਾ ਕਤਲ ਕੀਤਾ ਜਾ ਸਕੇ।  ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਤੋਂ ਕਿਲੋਮੀਟਰ ਦੀ ਦੂਰੀ ਉਤੇ ਹੋਣ ਤਾਂ ਉਸ ਵੇਲੇ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਨੂੰ ਖਤਰਾ ਕਿਵੇਂ ਪੈਦਾ ਹੋ ਸਕਦਾ ਹੈ। ਉਨਾਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਦਾ ਕਾਫਲਾ ਖੜਾ ਸੀ, ਉਥੇ ਤਾਂ ਇਕ ਵੀ ਨਾਅਰਾ ਨਹੀਂ ਲੱਗਿਆ ਤਾਂ ਫੇਰ ਉਨਾਂ ਦੀ ਜ਼ਿੰਦਗੀ ਖਤਰੇ ਵਿਚ ਕਿਵੇਂ ਪੈ ਗਈ। ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਚੇਤੇ ਕਰਵਾਉਂਦਿਆਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਜਾਨਾਂ ਕੁਰਬਾਨ ਕੀਤੀਆਂ ਹਨ। ਉਨਾਂ ਕਿਹਾ ਕਿ ਪੰਜਾਬੀ ਕਦੇ ਵੀ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਅਤੇ ਸੁਰੱਖਿਆ ਲਈ ਖਤਰਾ ਨਹੀਂ ਬਣ ਸਕਦੇ।  ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਇੱਕ ਸਤਿਕਾਰਤ ਆਗੂ ਹਨ ਪਰ ਅਜਿਹੀਆਂ ਘਟੀਆ ਚਾਲਾਂ ਵਿੱਚ ਸਾਮਲ ਹੋਣਾ ਉਨਾਂ ਨੂੰ ਸ਼ੋਭਾ ਨਹੀਂ ਦਿੰਦਾ। ਉਨਾਂ ਕਿਹਾ ਕਿ ਰੈਲੀ ਵਿੱਚ ਲੋਕਾਂ ਦੀ ਘੱਟ ਗਿਣਤੀ ਨੇ ਸੂਬੇ ਵਿੱਚ ਭਾਜਪਾ ਦੀ ਮਾੜੀ ਸਥਿਤੀ ਦਾ ਪਰਦਾਫਾਸ ਕਰ ਦਿੱਤਾ ਹੈ ਜੋ ਇਸ ਦੀ ਸਮੁੱਚੀ ਲੀਡਰਸਪਿ ਨੂੰ ਹਜ਼ਮ ਨਹੀਂ ਹੋ ਰਿਹਾ। ਇੱਕ ਤੁਲਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੌਸਮ ਕੱਲ ਵੀ ਖਰਾਬ ਸੀ ਅਤੇ ਅੱਜ ਵੀ ਖਰਾਬ ਹੈ ਪਰ ਬੁੱਧਵਾਰ ਨੂੰ ਭਾਜਪਾ ਦੀ ਰੈਲੀ ਲਈ ਬਹੁਤ ਘੱਟ ਲੋਕ ਆਏ ਸਨ ਜਦੋਂ ਕਿ ਕਾਂਗਰਸ ਦੀ ਅੱਜ ਦੀ ਰੈਲੀ ਵਿੱਚ ਲੋਕਾਂ ਦੀ ਭਾਰੀ ਇਕੱਠ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਉਨਾਂ ਦੇ ਸਮੂਹ ਵੱਲੋਂ ਕੱਲ ਦੀ ਡਰਾਮੇਬਾਜੀ ਦਾ ਉਦੇਸ ਸੂਬੇ ਵਿੱਚ ਰਾਸਟਰਪਤੀ ਸਾਸਨ ਲਾਗੂ ਕਰਨਾ ਹੈ। ਹਾਲਾਂਕਿ, ਉਨਾਂ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਪੰਜਾਬ ਨੂੰ ਪਿਆਰ ਨਾਲ ਜਿੱਤਿਆ ਜਾ ਸਕਦਾ ਹੈ, ਦਬਾਅ ਨਾਲ ਨਹੀਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਲੋਕਤੰਤਰ ਨੂੰ ਢਾਹ ਲਾਉਣ ਵਾਲੀ ਅਜਿਹੀ ਕਿਸੇ ਵੀ ਹਰਕਤ ਦਾ ਪੰਜਾਬ ਵਾਸੀ ਡੱਟ ਕੇ ਵਿਰੋਧ ਕਰਨਗੇ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਨਿੱਜੀ ਹਿੱਤਾਂ ਲਈ ਸੂਬੇ ਅਤੇ ਇਸ ਦੇ ਲੋਕਾਂ ਨੂੰ ਬਦਨਾਮ ਨਾ ਕਰਨ ਦੀ ਅਪੀਲ ਕੀਤੀ। ਉਨਾਂ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਪੰਜਾਬੀਆਂ ਨੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੋਂ ਇਲਾਵਾ ਦੇਸ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਜਪਾ ਵੱਲੋਂ ਚਲਾਈ  ਨਿੰਦਣਯੋਗ ਮੁਹਿੰਮ ਸਮੂਹ ਪੰਜਾਬੀਆਂ ਦਾ ਅਪਮਾਨ ਹੈ ਜੋ ਕਿ ਗੈਰ-ਵਾਜਬ ਅਤੇ ਅਣਇੱਛਤ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤੰਜ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਿਆਸੀ ਤੌਰ ‘ਤੇ ਨਾਕਾਮ ਹੋ ਚੁੱਕੇ ਹਨ ਜੋ ਪਟਿਆਲਾ ਦੇ ਸਾਹੀ ਵੰਸਜ ਵੱਲੋਂ ਬੁੱਧਵਾਰ ਨੂੰ ਹੋਈ ਭਾਜਪਾ ਦੀ ਰੈਲੀ ਵਿੱਚ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਨ ਤੋਂ ਸਪੱਸਟ ਹੁੰਦਾ ਹੈ। ਉਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੈਪਟਨ ਨੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਜਿਸ ਕਾਰਨ ਕੋਈ ਵੀ ਉਨਾਂ ਦੀ ਗੱਲ ਨਹੀਂ ਸੁਣਨਾ ਚਾਹੁੰਦਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਮਹਾਰਾਜਾ ਦੇ ਸਾਰੇ ਉਮੀਦਵਾਰ ਚੋਣਾਂ ਵਿੱਚ ਆਪਣੀ ਜਮਾਨਤ ਗੁਆ ਦੇਣਗੇ।ਅਕਾਲੀਆਂ ‘ਤੇ ਨਿਸ਼ਾਨਾਂ ਵਿੰਨਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਨੇ ਆਪਣੇ ਦਹਾਕੇ ਲੰਬੇ ਕਾਰਜਕਾਲ ਦੌਰਾਨ ਸੂਬੇ ਨੂੰ ਖੂਬ ਲੁੱਟਿਆ ਹੈ। ਉਨਾਂ ਕਿਹਾ ਕਿ ਲੋਕ ਅਕਾਲੀਆਂ ਨੂੰ ਪੰਜਾਬ ਵਿੱਚੋਂ ਹਰਾ ਕੇ ਸਬਕ ਸਿਖਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਨੂੰ ਉਹਨਾਂ ਵੱਲੋਂ ਸੂਬੇ ਵਿਰੁੱਧ ਕੀਤੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।‘ਆਪ‘ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਵਰਦਿਆਂ ਮੁੱਖ ਮੰਤਰੀ ਨੇ ਉਨਾਂ ਨੂੰ ‘ਆਦਤਨ ਤੌਰ ਉਤੇ ਝੂਠਾ‘ ਵਿਅਕਤੀ ਦੱਸਿਆ। ਉਨਾਂ ਕਿਹਾ ਕਿ ਕੇਜਰੀਵਾਲ ਆਪਣੇ ਝੂਠੇ ਵਾਅਦਿਆਂ ਨਾਲ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸਸਿ ਕਰ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਾਸੀ ‘ਆਪ’ ਦੇ ਗੁੰਮਰਾਹਕੁੰਨ ਪ੍ਰਚਾਰ ਦਾ ਸਕਿਾਰ ਨਹੀਂ ਹੋਣਗੇ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਗਿਆਨੀ ਕਰਤਾਰ ਸਿੰਘ ਦੀ ਯਾਦ ਵਿੱਚ ਪਾਰਕ ਅਤੇ 8.21 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਇਲਾਵਾ ਗੜਦੀਵਾਲ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਨੂੰ ਕਮਿਊਨਿਟੀ ਹੈਲਥ ਸੈਂਟਰ ਤੱਕ ਅੱਪਗ੍ਰੇਡ ਕਰਨ, ਟਾਂਡਾ ਉੜਮੁੜ ਵਿਖੇ ਤਹਿਸੀਲ ਕੰਪਲੈਕਸ, ਪਿੰਡ ਸੰਸਾਰਪੁਰ ਵਿਖੇ 66 ਕੇ.ਵੀ ਸਬ ਸਟੇਸਨ, ਟਾਂਡਾ ਵਿਖੇ ਸਿੰਥੈਟਿਕ ਐਥਲੈਟਿਕ ਟਰੈਕ ਸਮੇਤ ਹੋਰਨਾਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ।ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਮੁੱਖ ਮੰਤਰੀ ਚੰਨੀ ਦਾ ਆਪਣੇ ਹਲਕੇ ਵਿੱਚ ਗਰਾਂਟਾਂ ਦੇਣ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਸ੍ਰੀ ਗਿਲਜੀਆਂ ਨੇ ਲੋਕਾਂ ਦੀ ਸੇਵਾ ਹੋਰ ਵੀ ਜੋਸ ਨਾਲ ਕਰਨ ਦਾ ਪ੍ਰਣ ਲਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀ ਪਵਨ ਕੁਮਾਰ ਆਦੀਆ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਸ੍ਰੀਮਤੀ ਇੰਦੂ ਬਾਲਾ, ਡਿਪਟੀ ਕਮਿਸਨਰ ਸ੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ. ਸ੍ਰੀ ਕੇ.ਐਸ. ਹੀਰ ਹਾਜਰ ਸਨ।

Today Now News

RELATED ARTICLES
- Advertisment -

POPULAR POSTS