16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਮੁੱਖ ਮੰਤਰੀ ਨੇ ਦਿੱਲੀ ਦੇ ਸਾਬਕਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਦੀ ਮੌਤ...

ਮੁੱਖ ਮੰਤਰੀ ਨੇ ਦਿੱਲੀ ਦੇ ਸਾਬਕਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਦੀ ਮੌਤ ’ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 1 ਨਵੰਬਰ

    ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਦੇ ਪੁੱਤਰ ਅਰਵਿੰਦਰ ਸਿੰਘ ਲਵਲੀ (54) ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਦੁਪਹਿਰ ਕੌਮੀ ਰਾਜਧਾਨੀ ਵਿਖੇ ਲੰਮੀ ਬਿਮਾਰੀ ਉਪਰੰਤ ਚੱਲ ਵਸੇ। ਉਹ ਆਪਣੇ ਪਤਨੀ, ਪੁੱਤਰ ਅਤੇ ਬੇਟੀ ਛੱਡ ਗਏ ਹਨ।

    ਇਕ ਸ਼ੋਕ ਸੰਦੇਸ਼ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਅਰਵਿੰਦਰ ਸਿੰਘ ਲਵਲੀ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।”
Today Now News

RELATED ARTICLES
- Advertisment -

POPULAR POSTS