
ਐੱਸ.ਏ.ਐੱਸ. ਨਗਰ 30 ਮਈ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਪ੍ਰਦੀਪ ਕੁਮਾਰ ਅਗਰਵਾਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 31 ਮਈ ਨੂੰ ਸਿੱਖਿਆ ਵਿਭਾਗ ਦੇ ਐਜੂਸੈੱਟ ਰਾਹੀ ਵੱਖ-ਵੱਖ ਵਜ਼ੀਫਾ ਸਕੀਮਾਂ ਦੀ ਜਾਣਕਾਰੀ ਲਈ ਵਿਸ਼ੇਸ਼ ਲੈਕਚਰ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ
ਪਰਮਿੰਦਰ ਕੌਰ ਸਹਾਇਕ ਡਾਇਰੈਕਟਰ ਵਜ਼ੀਫਾ ਨੇ ਦੱਸਿਆ ਕਿ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਵਿੱਚ ਐਜੂਸੈੱਟ ਰਾਹੀਂ ਸਕੂਲਾਂ ਦੇ ਮੁਖੀਆਂ ਨੂੰ ਵੱਖ-ਵੱਖ ਵਜ਼ੀਫਾ ਸਕੀਮਾਂ ਦੀ ਜਾਣਕਾਰੀ ਸਵੇਰੇ 9 ਵੱਜ ਕੇ 40 ਮਿੰਟ ਤੋਂ ਸਵਾ 10 ਵਜੇ ਤੱਕ ਦਿੱਤੀ ਜਾਵੇਗੀ। ਇਸ ਲੈਕਚਰ ਵਿੱਚ ਸ਼ਾਮਲ ਹੋਣ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ






