ਖੰਨਾ, 22 ਫ਼ਰਵਰੀ (ਪਰਮਜੀਤ ਸਿੰੰਘ ਧੀਮਾਨ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ‘ਬੇਸਿਕ ਕੰਪਿਊਟਰ’ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ,

ਜਿਸ ਵਿਚ ਕਾਲਜ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਗੁਰਪ੍ਰੀਤ ਕੌਰ ਨੇ ਵਰਕਸ਼ਾਪ ਮੌਕੇ ਵੱਖ-ਵੱਖ ਵਿਸ਼ਿਆਂ ਜਿਵੇਂ ਈ-ਮੇਲ, ਐਮ.ਐਸ.ਵਰਡ, ਐਮ.ਐਸ.ਐਕਸਲ, ਪਾਵਰ ਪੁਆਇੰਟ, ਨੈਟ ਸਰਫ਼ਿੰਗ, ਗੂਗਲ ਫ਼ਾਰਮ, ਟਾਈਪਿੰਗ ਤੇ ਪੇਂਟ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਪਿ੍ਰੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਨੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਲਗਾਈ ਵਰਕਸ਼ਾਪ ਦੀ ਸ਼ਲਾਘਾ ਕਰਦਿਆਂ ਕੰਪਿਊਟਰ ਦੀ ਮੁੱਢਲੀ ਤੇ ਵਡਮੁੱਲੀ ਜਾਣਕਾਰੀ ਦੇਣ ਲਈ ਉਤਸ਼ਾਹਿਤ ਕੀਤਾ।




