17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਦੇ ਦੌਰੇ ਸਬੰਧੀ ਅਧਿਕਾਰੀਆਂ ਨਾਲ ਕੀਤੀ ਅਹਿਮ...

ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਦੇ ਦੌਰੇ ਸਬੰਧੀ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਮਾਨਸਾ/ਬੁਢਲਾਡਾ, 08 ਜਨਵਰੀ : ਗੁਰਜੰਟ ਸਿੰਘ ਬਾਜੇਵਾਲੀਆ/ 10 ਜਨਵਰੀ ਨੂੰ ਬੁਢਲਾਡਾ ਵਿਖੇ ਮੁੱਖ ਮੰਤਰੀ ਪੰਜਾਬ ਸ੍ਰ. ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਨੇ ਅੱਜ ਬੁਢਲਾਡਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਪ੍ਰੋਗਰਾਮ ਵਾਲੀ ਥਾਂ (ਬਾਹਰਲੀ ਦਾਣਾ ਮੰਡੀ) ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਮੁੱਖ ਮੰਤਰੀ ਦੇ ਦੌਰੇ ਸਬੰਧੀ ਸਮੁੱਚੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪ੍ਰੋਗਰਾਮ ਵਾਲੇ ਸਥਾਨ ’ਤੇ ਸਾਫ-ਸਫਾਈ ਦੇ ਲੋੜੀਂਦੇ ਪ੍ਰਬੰਧ ਪਹਿਲਕਦਮੀ ਨਾਲ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਪੀਣ ਵਾਲੇ ਪਾਣੀ, ਬਿਜਲੀ, ਬੈਰਕੇਟਿੰਗ, ਪੰਡਾਲ ਅਤੇ ਵੀ.ਆਈ.ਪੀ.ਐਂਟਰੀ ਦਾਖਲੇ ਲਈ ਅਧਿਕਾਰੀਆਂ ਨੂੰ ਡਿਊਟੀਆਂ ਤੋਂ ਜਾਣੂ ਕਰਵਾਇਆ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਐਸ.ਐਸ.ਪੀ. ਦੀਪਕ ਪਾਰਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ, ਰਣਜੀਤ ਕੌਰ ਭੱਟੀ, ਗੁਰਪ੍ਰੀਤ ਸਿੰਘ ਵਿੱਕੀ ਅਤੇ ਰਣਜੀਤ ਕੌਰ ਮੀਆਂ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS