17.4 C
Chandigarh

TODAY NOW NEWS

Friday, March 20, 2026
HomeBREAKING NEWSਨਵਜੋਤ ਸਿੰਘ ਸਿੱਧੂ ਦੀ ਸਿਹਤ ਨੂੰ ਲੈ ਕੇ ਅਦਾਲਤ 'ਚ ਅੱਜ ਪੇਸ਼...

ਨਵਜੋਤ ਸਿੰਘ ਸਿੱਧੂ ਦੀ ਸਿਹਤ ਨੂੰ ਲੈ ਕੇ ਅਦਾਲਤ ‘ਚ ਅੱਜ ਪੇਸ਼ ਹੋਵੇਗਾ ਡਾਈਟ ਪਲਾਨ

\ਪਟਿਆਲਾ : ਰੋਡਰੇਜ ਦੇ ਮਾਮਲੇ ਵਿਚ ਕੇਂਦਰੀ ਜੇਲ੍ਹ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਦਾ ਬੋਰਡ ਸੋਮਵਾਰ ਨੂੰ ਅਦਾਲਤ ਵਿਚ ਉਨ੍ਹਾਂ ਦਾ ਡਾਈਟ ਪਲਾਨ ਪੇਸ਼ ਕਰੇਗਾ। ਬਚਾਅ ਪੱਖ ਦੇ ਵਕੀਲ ਐੱਚਪੀਐੱਸ ਵਰਮਾ ਨੇ ਅਪੀਲ ਦਾਇਰ ਕਰਕੇ ਸਿੱਧੂ ਦੀ ਸਿਹਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਭੋਜਨ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਜੇਲ੍ਹ ਦੇ ਅਧਿਕਾਰੀਆਂ ਨੂੰ ਪੱਤਰ ਲਿਖਿਆ ਸੀ। ਜਵਾਬ ਨਾ ਮਿਲਣ ‘ਤੇ ਅਦਾਲਤ ਨੇ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੂੰ ਡਾਕਟਰਾਂ ਦੇ ਬੋਰਡ ਤੋਂ ਡਾਈਟ ਪਲਾਨ ਬਣਾ ਕੇ ਪੇਸ਼ ਕਰਨ ਲਈ ਕਿਹਾ ਸੀ। ਐੱਚਪੀਐੱਸ ਵਰਮਾ ਨੇ ਕਿਹਾ ਕਿ ਡਾਈਟ ਪਲਾਨ ਪੇਸ਼ ਹੋਣ ਤੋਂ ਬਾਅਦ ਅਦਾਲਤ ਅਗਲੀ ਕਾਰਵਾਈ ਕਰੇਗੀ। ਸਿੱਧੂ ਨੂੰ ਲਿਵਰ ਦੀ ਸਮੱਸਿਆ ਹੈ ਅਤੇ ਉਨ੍ਹਾਂ ਦਾ ਖੂਨ ਵੀ ਗਾੜ੍ਹਾ ਹੈ। ਖਰਾਬ ਲਿਵਰ ਕਾਰਨ ਉਹ ਖੂਨ ਪਤਲਾ ਕਰਨ ਵਾਲੀ ਦਵਾਈ ਨਹੀਂ ਲੈ ਸਕਦੇ। ਉਹ ਦੇਸੀ ਨੁਸਖੇ ਅਤੇ ਵਿਸ਼ੇਸ਼ ਭੋਜਨ ‘ਤੇ ਨਿਰਭਰ ਹਨ।

ਜੇਲ੍ਹ ‘ਚ ਸ਼ਾਇਰਾਨਾ ਅੰਦਾਜ਼ ‘ਚ ਦਿਸੇ ਸਿੱਧੂ ਸਿੱਧੂ ਨਾਲ ਜੇਲ੍ਹ ਦੇ ਅੰਦਰ ਬੈਰਕ ਨੰਬਰ ਦਸ ਵਿਚ ਕਰੀਬ ਪੰਜ ਕੈਦੀ ਬੰਦ ਹਨ। ਜੇਲ੍ਹ ਵਿਚ ਤਾਇਨਾਤ ਸਟਾਫ ਨੇ ਉਸ ਨੂੰ ਕੈਦੀਆਂ ਨਾਲ ਸ਼ਾਇਰਾਨਾ ਅੰਦਾਜ਼ ਵਿਚ ਗੱਲਬਾਤ ਕਰਦਿਆਂ ਦੇਖਿਆ ਗਿਆ। ਕੁੜਤਾ ਅਤੇ ਪਜਾਮਾ ਪਹਿਨੇ ਸਿੱਧੂ ਆਪਣੇ ਜਾਣੇ-ਪਛਾਣੇ ਅੰਦਾਜ਼ ਵਿਚ ਕਵਿਤਾ ਸੁਣਾਉਂਦੇ ਹੋਏ ਕੈਦੀਆਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਇਲਾਵਾ ਐਤਵਾਰ ਸਵੇਰੇ ਉੱਠਣ ਤੋਂ ਬਾਅਦ ਉਨ੍ਹਾਂ ਨੇ ਥੋੜ੍ਹੀ ਜਿਹੀ ਸੈਰ ਕੀਤੀ, ਪਰ ਕੋਈ ਵੀ ਖੇਡ ਜਾਂ ਮਨੋਰੰਜਨ ਨਹੀਂ ਕੀਤਾ। ਸੈਰ ਦੇ ਨਾਲ-ਨਾਲ ਉਨ੍ਹਾਂ ਨੇ ਹਲਕੀ ਖੁਰਾਕ ਵੀ ਲਈ, ਜਿਸ ਵਿਚ ਫਲ ਵੀ ਸ਼ਾਮਲ ਸਨ। ਇਸ ਦੇ ਨਾਲ ਹੀ ਬੈਰਕਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਮੱਦੇਨਜ਼ਰ ਮੁਲਾਜ਼ਮਾਂ ਦੀ ਗਿਣਤੀ ਵੀ ਵਧਾ ਦਿੱਤੀ ਗਈ ਹੈ। ਸਿੱਧੂ ਦੇ ਨਾਲ ਨਸ਼ਾ ਤਸਕਰ ਦੇ ਬੰਦ ਹੋਣ ਦੀਆਂ ਖ਼ਬਰਾਂ ਗਲਤ : ਜੇਲ੍ਹ ਅਧਿਕਾਰੀ

ਨਸ਼ਾ ਤਸਕਰੀ ਦੇ ਦੋਸ਼ੀ ਸਾਬਕਾ ਪੁਲਿਸ ਅਧਿਕਾਰੀ ਇੰਦਰਜੀਤ ਸਿੰਘ ਦੇ ਨਵਜੋਤ ਸਿੰਘ ਸਿੱਧੂ ਨਾਲ ਬੈਰਕ ਵਿਚ ਕੈਦ ਹੋਣ ਦੀਆਂ ਖ਼ਬਰਾਂ ‘ਤੇ ਜੇਲ੍ਹ ਅਧਿਕਾਰੀਆਂ ਨੇ ਆਪਣਾ ਬਿਆਨ ਜਾਰੀ ਕੀਤਾ ਹੈ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਕਿਹਾ ਕਿ ਇਹ ਖ਼ਬਰ ਪੂਰੀ ਤਰ੍ਹਾਂ ਝੂਠੀ ਹੈ ਅਤੇ ਬਿਨਾਂ ਕਿਸੇ ਪੁਸ਼ਟੀ ਦੇ ਨਿਊਜ਼ ਚੈਨਲਾਂ ‘ਤੇ ਚਲਾਈ ਗਈ ਹੈ। ਇੰਦਰਜੀਤ ਸਿੰਘ ਨੂੰ ਸ਼ੁਰੂ ਤੋਂ ਹੀ ਸਿੱਧੂ ਦੀ ਬੈਰਕ ਤੋਂ ਦੂਰ ਰੱਖਿਆ ਗਿਆ ਹੈ।

Today Now News

RELATED ARTICLES
- Advertisment -

POPULAR POSTS