16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਡਾਇਰੈਕਟਰ ਖੇਤੀਬਾੜੀ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਅਗਾਂਹਵਧੂ ਕਿਸਾਨਾਂ ਦੀ ਭਰਵੀਂ ਸ਼ਲਾਘਾ ।

ਡਾਇਰੈਕਟਰ ਖੇਤੀਬਾੜੀ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਅਗਾਂਹਵਧੂ ਕਿਸਾਨਾਂ ਦੀ ਭਰਵੀਂ ਸ਼ਲਾਘਾ ।

ਪਰਾਲੀ ਦਾ ਸੁਚੱਜਾ ਪ੍ਰਬੰਧਨ ਵਾਤਾਵਰਣ ਸੁਧਾਰ ਵਿੱਚ ਹੋ ਸਕਦੈ ਸਹਾਈ : ਡਾ. ਰਾਜੇਸ਼ ਵਿਸ਼ਿਸ਼ਟ ।

ਬਰਨਾਲਾ (ਕਰਨਪਰੀਤ ਧੰਦਰਾਲ) : ਘੱਟ ਸਮਾਂ ਤੇ ਘੱਟ ਪਾਣੀ ਲੈਣ ਵਾਲੀਆਂ ਨਵੀਆਂ ਕਿਸਮਾਂ ਅਤੇ ਨਵੀਆਂ ਤਕਨੀਕਾਂ ਨਾਲ ਝੋਨਾ ਬੀਜ ਕੇ ਪਰਾਲੀ ਨੂੰ ਸੁੱਚਜੇ ਢੰਗ ਨਾਲ ਸਾਂਭਿਆ ਜਾ ਸਕਦ ਹੈ ਤੇ ਵਾਤਾਵਰਣ ਤੇ ਪਾਣੀ ਬਚਾਉਣ ਨਾਲ ਨਾਲ ਖਾਦਾਂ ਦੀ ਖਪਤ ਘੱਟ ਹੋਣ ਕਾਰਨ ਅਤੇ ਜ਼ਰੂਰੀ ਤੱਤ ਜ਼ਮੀਨ ਵਿੱਚ ਜ਼ਬਤ ਹੋਣ ਕਾਰਨ ਧਰਤੀ ਦੀ ਸਿਹਤ ਨੂੰ ਵੀ ਸੰਭਾਲਿਆ ਜਾ ਸਕਦ ਹੈ।
ਇਸ ਗੱਲ ਦਾ ਪ੍ਰਗਟਾਵਾ ਡਾ. ਰਾਜੇਸ਼ ਵਿਸ਼ਿਸ਼ਟ, ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਬਰਨਾਲਾ ਜ਼ਿਲ੍ਹੇ ਦੇ ਦੌਰੇ ਦੌਰਾਨ ਕੀਤਾ। ਡਾਇਰੈਕਟਰ ਖੇਤੀਬਾੜੀ ਪੰਜਾਬ ਅਤੇ ਜੁਆਇੰਟ ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਬਰਨਾਲਾ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਜਿਨ੍ਹਾਂ ਨੇ ਝੋਨੇ ਦੀ ਬਿਜਾਈ ਨਵੀਆਂ ਤਕਨੀਕਾਂ ਨਾਲ ਕੀਤੀ, ਦੇ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਉਹ ਨਵੀਆਂ ਤਕਨੀਕਾਂ ਅਪਣਾ ਕੇ ਘੱਟ ਸਮਾਂ ਲੈਣ ਵਾਲੀਆਂ ਫਸਲਾਂ ਦੀ ਬਿਜਾਈ ਕਰਕੇ ਵਾਤਾਵਰਣ ਅਤੇ ਵੱਡੀ ਮਾਤਰਾ ਵਿੱਚ ਪਾਣੀ ਦੀ ਬੱਚਤ ਕਰ ਕਰੇ ਹਨ।

ਉਨ੍ਹਾਂ ਸ. ਹਰਵਿੰਦਰ ਸਿੰਘ ਪਿੰਡ ਧਨੌਲਾ ਜਿਸਨੇ 65 ਏਕੜ ਸਿੱਧੀ ਬਿਜਾਈ ਕੀਤੀ ਹੈ ਅਤੇ ਪਿਛਲੇ 6 ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ, ਦੇ ਖੇਤ ਦਾ ਦੌਰਾ ਕੀਤਾ। ਉਸ ਤੋਂ ਬਾਅਦ ਸ. ਗੁਰਜੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ, ਜਿਸ ਨੇ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕੀਤੀ ਅਤੇ ਪਰਾਲੀ ਦੀਆਂ ਗੱਠਾਂ ਬਣਾ ਕੇ ਉਸ ਤੋਂ ਬਾਅਦ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਦੇ ਹਨ।

ਉਨ੍ਹਾਂ ਪਿੰਡ ਰਾਏਸਰ ਦੇ ਸ. ਸੁਖਦੇਵ ਸਿੰਘ ਦੇ ਖੇਤ ਦਾ ਦੌਰਾ ਕੀਤਾ, ਜਿਨ੍ਹਾਂ ਨੇ ਬੈੱਡ ਪਲਾਂਟਰ ਨਾਲ ਦੋ ਲਾਈਨਾਂ ਝੋਨੇ ਦੀਆਂ ਸਿੱਧੇ ਬੀਜ ਰਾਹੀ ਲਾਈਆਂ ਹਨ। ਇਸ ਕਿਸਾਨ ਨੇ ਪਨੀਰੀ ਬੀਜਣ ਦਾ ਖਰਚਾ, ਝੋਨੇ ਦੀ ਮਜ਼ਦੂਰਾਂ ਤੋਂ ਲੁਆਈ ਦਾ ਖਰਚਾ ਬਚਾ ਕੇ ਇੱਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ। ਇਸ ਤਰ੍ਹਾਂ ਝੋਨਾ ਲਗਾਉਣ ਨਾਲ ਪਾਣੀ ਦੀ ਵੀ ਬੱਚਤ ਹੋਈ ਹੈ।

ਡਾਇਰੈਕਟਰ ਖੇਤੀਬਾੜੀ ਨੇ ਹੋਰਨਾਂ ਕਿਸਾਨਾਂ ਨੂੰ ਇਨ੍ਹਾਂ ਨਵੀਆਂ ਤਕਨੀਕਾਂ ਅਪਨਾਉਣ ਵਾਲੇ ਕਿਸਾਨਾਂ ਨਾਲ ਰਾਬਤਾ ਕਰ ਨਵੀਆਂ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ। ਡਾ. ਬਲਦੇਵ ਸਿੰਘ ਜੁਆਇੰਟ ਡਾਇਰੈਕਟਰ ਖੇਤੀਬਾੜੀ ਪੰਜਾਬ ਨੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਪਨਾਉਣ ਲਈ ਪਹਿਲਕਦਮੀ ਕਰਨ ਅਤੇ ਉਸ ਵਿੱਚ ਕਾਮਯਾਬੀ ਹਾਸਲ ਕਰਨ ’ਤੇ ਵਧਾਈ ਦਿੱਤੀ।

ਉਨ੍ਹ੍ਹਾਂ ਕਿਹਾ ਕਿ ਇਹ ਤਕਨੀਕਾਂ ਅਪਣਾ ਕੇ ਨਾ ਸਿਰਫ ਸਮਾਂ, ਵਾਤਾਵਰਣ ਤੇ ਪਾਣੀ ਬਚਾਇਆ, ਬਲਕਿ ਇਸ ਨਾਲ ਪੈਸੇ ਵੀ ਬਚਾਏ। ਇਸ ਸਮੇਂ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ, ਜ਼ਿਲ੍ਹਾ ਸਿਖਲਾਈ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਅਤੇ ਸਮੂਹ ਸਟਾਫ ਤੋਂ ਇਲਾਵਾ ਕਿਸਾਨ ਹਰਵਿੰਦਰ ਸਿੰਘ, ਸੁਖਦੇਵ ਸਿੰਘ, ਮਲਕੀਤ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS