16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੁੱਖ ਮੰਤਰੀ ਨੂੰ ਕੀਤੀ ਗਈ ਸਿ਼ਕਾਇਤ ਦਾ ਜਿ਼ਲ੍ਹਾ ਪ੍ਰਸ਼ਾਸਨ ਨੇ ਲਿਆ ਗੰਭੀਰ...

ਮੁੱਖ ਮੰਤਰੀ ਨੂੰ ਕੀਤੀ ਗਈ ਸਿ਼ਕਾਇਤ ਦਾ ਜਿ਼ਲ੍ਹਾ ਪ੍ਰਸ਼ਾਸਨ ਨੇ ਲਿਆ ਗੰਭੀਰ ਨੋਟਿਸ ।

ਸਿ਼ਕਾਇਤ ਕਰਤਾ ਦੀ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ ।
ਸਕੂਲ ਫੀਸ ਤੋਂ ਇਲਾਵਾ ਹੋਰ ਡਿਵੈਲਪਮੈਂਟ ਫੰਡ ਦੀ ਮੰਗ ਕਰਦਾ ਹੈ ਤਾਂ ਸਬੰਧਿਤ ਸਕੂਲ ਖਿਲਾਫ ਹੋਵੇਗੀ ਕਾਰਵਾਈ ।

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਸ੍ਰੀ ਮੁਕਤਸਰ ਸਾਹਿਬ ਦੇ ਨਿਵਾਸੀ ਨੇ ਫੇਸ ਬੁੱਕ ਰਾਹੀਂ ਆਸਕ ਦਾ ਕੈਪਟਨ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਪੰਜਾਬ ਨੂੰ ਕੀਤੀ ਗਈ ਸਿ਼ਕਾਇਤ ਦਾ ਗੰਭੀਰ ਨੋਟਿਸ ਲੈਂਦਿਆਂ ਜਿ਼ਲ੍ਹਾ ਪ੍ਰਸ਼ਾਸਨ ਨੇ ਸਬੰਧਿਤ ਸੰਤ ਬਾਬਾ ਗੁਰਮੁੱਖ ਸਿੰਘ ਸਕੂਲ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਕਿ ਅਮਰਿੰਦਰ ਸਿੰਘ ਤਾਰਾ ਦੀ ਬੱਚੀ ਦੀ ਪੜ੍ਹਾਈ ਨਿਰੰਤਰ ਜਾਰੀ ਰੱਖੀ ਜਾਵੇ, ਜੇਕਰ ਅਮਰਿੰਦਰ ਸਿੰਘ ਤਾਰਾ ਦੀ ਬੱਚੀ ਜੋ ਕਿ ਪੰਜਵੀ ਕਲਾਸ ਵਿੱਚ ਪੜ੍ਹ ਰਹੀ ਹੈ, ਉਸ ਨੂੰ ਸਕੂਲ ਫੀਸ ਦੇ ਨਾਮ ਤੇ ਨਜਾਇਜ ਤੰਗ ਪ੍ਰ਼ੇਸ਼ਾਨ ਕੀਤਾ ਜਾਂਦਾ ਹੈ ਤਾਂ ਜਿ਼ਲ੍ਹਾ ਪ੍ਰਸ਼ਾਸਨ ਸਕੂਲ ਖਿਲਾਫ ਸਖਤ ਕਾਰਵਾਈ ਕਰੇਗਾ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅਮਰਿੰਦਰ ਸਿੰਘ ਤਾਰਾ ਦੀ ਸਿ਼ਕਾਇਤ ਦਾ ਗੰਭੀਰ ਨੋਟਿਸ ਲੈਂਦਿਆ ਇਸ ਦੀ ਇਨਕੁਆਰੀ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਐਡੀਸ਼ਨਲ ਡਿਪਟੀ ਕਮਿਸ਼ਨਰ ਅਤੇ ਜਿ਼ਲ੍ਹਾ ਸਿੱਖਿਆ ਅਫਸਰ ਰਾਹੀਂ ਕਰਵਾਈ ਗਈ ਹੈ ।
ਉਹਨਾਂ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਨੇ ਬੱਚੀ ਦੇ ਪਿਤਾ ਅਮਰਿੰਦਰ ਸਿੰਘ ਤਾਰਾ ਨੂੰ ਯਕੀਨ ਦਿਵਾਇਆ ਕਿ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਉਸਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ ਅਤੇ ਇਸੇ ਸਕੂਲ ਵਿੱਚ ਹੀ ਉਸਦੀ ਪੜ੍ਹਾਈ ਜਾਰੀ ਰਖਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜਿ਼ਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਸਖਤ ਹਦਾਇਤ ਕੀਤੀ ਕਿ ਜੇਕਰ ਕੋਈ ਸਕੂਲ ਬੱਚਿਆ ਨੂੰ ਫੀਸ ਦੇ ਨਾਮ ਤੋਂ ਇਲਾਵਾ ਹੋਰ ਦੂਸਰੇ ਡਿਵੈਲਪਮੈਂਟ ਫੰਡਾਂ ਦੀ ਮੰਗ ਕਰਦਾ ਪਾਇਆ ਜਾਂਦਾ ਹੈ ਤਾਂ ਸਬੰਧਿਤ ਸਕੂਲ ਦੇ ਖਿਲਾਫ ਸਖਤ ਕਾਰਵਾਈ ਕਰੇਗਾ। ਉਹਨਾਂ ਸਕੂਲ ਪ੍ਰਸ਼ਾਸਨ ਨੂੰ ਇਹ ਵੀ ਹਦਾਇਤ ਕੀਤੀ ਕਿ ਕੋਰੋਨਾ ਵਾਇਰਸ ਦੇ ਕਾਰਨ ਬੱਚਿਆ ਦੇ ਮਾਪਿਆ ਦਾ ਕਾਰੋਬਾਰ ਬੰਦ ਹੋਣ ਕਾਰਨ ਉਹਨਾਂ ਨੂੰ ਬੱਚਿਆ ਦੇ ਮਾਪਿਆ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਹਨਾਂ ਪਾਸੋ ਫੀਸ ਤੋਂ ਇਲਾਵਾ ਨਜਾਇਜ ਫੰਡਾਂ ਦੀ ਮੰਗ ਨਹੀਂ ਕਰਨੀ ਚਾਹੀਦੀ ।

Today Now News

RELATED ARTICLES
- Advertisment -

POPULAR POSTS