16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰ4 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਰੋਜ਼ਗਾਰ ਕੈਂਪ

4 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਰੋਜ਼ਗਾਰ ਕੈਂਪ

ਪੁਖ਼ਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਵੱਲੋਂ ਕੀਤੀ ਜਾਵੇਗੀ ਇੰਟਰਵਿਊ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 4 ਨਵਬੰਰ 2020 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਸਾਰ ਬਿਊਰੋ ਮਾਨਸਾ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੁਖ਼ਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਵੱਲੋਂ ਭਾਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਲਈ ਪ੍ਰਾਰਥੀਆਂ ਦੀ ਘੱਟ ਤੋਂ ਘੱਟ ਯੋਗਤਾ ਬਾਰ੍ਹਵੀਂ ਪਾਸ ਹੋਣੀ ਚਾਹੀਦੀ ਹੈ। ਇਸ ਕੈਂਪ ਵਿੱਚ ਮੁੰਡੇ ਅਤੇ ਕੁੜੀਆਂ ਦੋਵੇਂ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਸਰੀਰਕ ਤੌਰ ’ਤੇ ਤੰਦਰੁਸਤ ਹੋਣੇ ਚਾਹੀਦੇ ਹਨ।

ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਪ੍ਰਾਰਥੀਆਂ ਦੀ ਉਮਰ ਸੀਮਾ 18 ਤੋਂ 25 ਸਾਲ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਵਿੱਚ ਭਾਗ ਲੈਣ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਦਾ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲੈਣ ਲਈ ਰੋਜ਼ਗਾਰ ਦਫ਼ਤਰ ਦੇ ਮੋਬਾਇਲ ਨੰਬਰ 94641-78030 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Today Now News

RELATED ARTICLES
- Advertisment -

POPULAR POSTS