ਅੰਮ੍ਰਿਤਸਰ, 3 ਜੂਨ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਹੋਰ ਅਨੇਕਾਂ ਥਾਵਾਂ ‘ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ। ਇੱਥੇ ਜ਼ਿਕਰਯੋਗ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸ਼ਹੀਦੀ ਪੁਰਬ ਗੁਰੂ ਸਾਹਿਬ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ 16 ਜੂਨ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਜਾਣਾ ਹੈ।






