ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਸਾਲ 2020-21 ਦੌਰਾਨ ਪਹਿਲੀ ਤੋਂ 12 ਤਕ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਹੁਣ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ। ਸਰਕਾਰ ਉਨ੍ਹਾਂ ਤੋਂ ਕੋਈ ਫੀਸ ਨਹੀਂ ਲਵੇਗੀ। ਇਸ ਸਬੰਧੀ ਸਰਕਾਰ ਨੇ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਮੰਤਰੀ ਮੰਡਲ ‘ਚ ਬੱਚਿਆਂ ਤੋਂ ਫੀਸਾਂ ਨਾ ਲੈਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਨੂੰ ਸਰਕਾਰ ਨੇ ਰਾਜਪਾਲ ਕੋਲ ਭੇਜ ਦਿੱਤਾ ਸੀ। ਰਾਜਪਾਲ ਨੇ ਇਸ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਤੋਂ ਬਾਅਦ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਪਹਿਲੀ ਤੋਂ 12ਵੀਂ ਤਕ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱÎਖਆ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਲਈ ਵਿਦਿਆਰਥੀਆਂ ਤੋਂ ਜੋ ਫੀਸ ਖ਼ਜ਼ਾਨੇ ‘ਚ ਜਮ੍ਹਾ ਕਰਵਾਈ ਜਾਂਦੀ ਹੈ, ਉਹ ਹੁਣ ਨਹੀਂ ਲਈ ਜਾਵੇਗੀ।






