17.1 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਸਰਕਾਰ ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ ਸਮਰਪਿਤ 24x7...

ਪੰਜਾਬ ਸਰਕਾਰ ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ

ਚੰਡੀਗੜ੍ਹ, 25 ਫਰਵਰੀ:

       ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24x7 ਕੰਟਰੋਲ ਰੂਮ ਸਥਾਪਤ ਕੀਤਾ ਹੈ।

       ਇਹ ਜਾਣਕਾਰੀ ਦਿੰਦਿਆਂ  ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੂਕਰੇਨ ਵਿੱਖ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ `ਚ ਰਹਿੰਦੇ ਰਿਸ਼ਤੇਦਾਰ  ਹੈਲਪਲਾਈਨ ਨੰਬਰ 1100 `ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ  +91-172-4111905 `ਤੇ ਸੰਪਰਕ ਕਰਕੇ  ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਯੂਕਰੇਨ ਵਿੱਚ ਫਸੇ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਲਈ ਇਹਨਾਂ ਹੈਲਪਲਾਈਨ ਨੰਬਰਾਂ `ਤੇ ਪੁੱਛੇ ਜਾਂਦੇ ਸਵਾਲਾਂ ਨੂੰ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜਿਆ ਜਾਵੇਗਾ।

Today Now News

RELATED ARTICLES
- Advertisment -

POPULAR POSTS