16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕੌਮੀ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਾਂਝੇ ਸੰਘਰਸ਼ ਅਤੇ ਏਕਤਾ ਸਮੇਂ...

ਕੌਮੀ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਾਂਝੇ ਸੰਘਰਸ਼ ਅਤੇ ਏਕਤਾ ਸਮੇਂ ਦੀ ਮੁੱਖ ਲੋੜ – ਚੌਹਾਨ

ਮਾਨਸਾ 27 ਨਵੰਬਰ ( ਗੁਰਜੰਟ ਸਿੰਘ ਬਾਜੇਵਾਲੀਆ ) ਆਜਾਦੀ ਲਹਿਰ ਦੇ ਕੌਮੀ ਹੀਰੋ, ਉੱਘੇ ਦੇਸ਼ ਭਗਤ, ਮੁਜਾਰਾ ਲਹਿਰ ਦੇ ਮੋਢੀ ਸਾਬਕਾ ਵਿਧਾਇਕ ਮਹਾਨ ਕਮਿਊਨਿਸਟ ਆਗੂ ਕਾਮਰੇਡ ਧਰਮ ਸਿੰਘ ਫੱਕਰ ਦੀ 48ਵੀਂ ਬਰਸੀ ਉਨ੍ਹਾ ਦੇ ਜੱਦੀ ਪਿੰਡ ਦਲੇਲ ਸਿੰਘ ਵਾਲਾ ਵਿਖੇ ਕੁੱਲ ਹਿੰਦ ਕਿਸਾਨ ਸਭਾ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ 30 ਨਵੰਬਰ ਨੂੰ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਈ ਜਾਵੇਗੀ ਅਤੇ ਬਰਸੀ ਦੌਰਾਨ ਮੁਜਾਰਾ ਲਹਿਰ ਵਿੱਚ ਸ਼ਾਮਿਲ ਆਗੂਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ.ਪੀ.ਆਈ. ਦੇ ਜਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਨੇ ਬਰਸੀ ਦੀ ਤਿਆਰੀ ਸਬੰਧੀ ਮੀਟਿੰਗ ਦੌਰਾਨ ਕੀਤਾ ਅਤੇ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਪਹਿਲੀ ਵਰ੍ਹੇਗੰਢ ਮੌਕੇ ਪੰਜਾਬ, ਹਰਿਆਣਾ ਅਤੇ ਪੂਰੇ ਦੇਸ਼ ਵਿੱਚੋਂ ਹੋਏ ਵਿਸ਼ਾਲ ਇਕੱਠ ਨੇ ਕਾਮਰੇਡ ਧਰਮ ਸਿੰਘ ਫੱਕਰ ਵਰਗੇ ਕੌਮੀ ਸ਼ਹੀਦਾਂ ਦੇ ਪੂਰਨਿਆਂ ਤੇ ਚੱਲਣ ਦਾ ਅਹਿਦ ਕੀਤਾ ਗਿਆ ਅਤੇ ਕੌਮੀ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਾਂਝੇ ਸੰਘਰਸ਼ ਅਤੇ ਵਿਸ਼ਾਲ ਏਕਤਾ ਸਮੇਂ ਦੀ ਮੁੱਖ ਲੋੜ ਹੈ।
ਕਾਮਰੇਡ ਚੌਹਾਨ ਨੇ ਅਪੀਲ ਕਰਦਿਆਂ ਕਿਹਾ ਕਿ 30 ਨਵੰਬਰ ਦਿਨ ਮੰਗਲਵਾਰ ਸਵੇਰੇ 11 ਵਜੇ ਤੋਂ ਦੇਰ ਰਾਤ ਤੱਕ ਚੱਲਣ ਵਾਲੇ ਪ੍ਰੋਗਰਾਮ ਦੌਰਾਨ ਸਾਰੀਆਂ ਜਥੇਬੰਦੀਆਂ ਸਾਥੀਆਂ ਸਮੇਤ ਪੁੱਜਣ ਕਿਉਂਕਿ ਬਰਸੀ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਕਾਮਰੇਡ ਹਰਦੇਵ ਸਿੰਘ ਅਰਸ਼ੀ ਸਾਬਕਾ ਵਿਧਾਇਕ, ਉੱਘੇ ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ, ਕੁਲਵੰਤ ਸਿੰਘ ਕਿਸ਼ਨਗੜ੍ਹ ਤੋਂ ਇਲ਼ਾਵਾ ਹੋਰ ਆਗੂ ਸੰਬੋਧਨ ਕਰਨਗੇ। ਇਸ ਸਮੇਂ ਇਨਕਲਾਬੀ ਗੀਤ-ਸੰਗੀਤ ਪੇਸ਼ ਕਰਨ ਲਈ ਪੰਜਾਬ ਦੇ ਲੋਕ ਗਾਇਕ ਜਗਸੀਰ ਜੀਦਾ ਅਤੇ ਸਾਥੀ ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ। ਇਸ ਸਮੇਂ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਸਰਪੰਚ, ਗੁਰਦਿਆਲ ਸਿੰਘ, ਪੱਪੀ ਸੇਠ, ਦਰਸ਼ਨ ਸਿੰਘ, ਸੁਖਦੇਵ ਸਿੰਘ, ਬਿੱਕਰ ਸਿੰਘ, ਸੁਖਦੇਵ ਸਿੰਘ ਮਾਨਸਾ, ਨੌਜਵਾਨ ਆਗੂ ਹਰਪ੍ਰੀਤ ਸਿੰਘ, ਬਲਵੰਤ ਸਿੰਘ ਭੈਣੀਬਾਘਾ ਆਦਿ ਆਗੂ ਸ਼ਾਮਿਲ ਸਨ।

Today Now News

RELATED ARTICLES
- Advertisment -

POPULAR POSTS