ਜ਼ਿਲ੍ਹਾ ਮਾਨਸਾ ਦੇ ਸਮੂਹ ਨੰਬਰਦਾਰਾਂ ਨੇ ਕੈਪਟਨ ਸਰਕਾਰ ਦੀ ਸ਼ਲਾਘਾ ਕੀਤੀ ਹੈ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਜਾਰੀ ਕੀਤੇ ਤਿੱਨੇ ਬਿਲਾ ਨੂੰ ਰੱਦ ਕਰਕੇ ਜੋ ਪੰਜਾਬ ਵਿਧਾਨ ਸਭਾ ਚ ਚਾਰ ਮਤੇ ਲਿਆਂਦੇ ਹਨ।ਉਸ ਦਾ ਜ਼ਿਲਾ ਮਾਨਸਾ ਦੇ ਸਮੂਹ ਨੰਬਰਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ ।ਨੰਬਰਦਾਰਾਂ ਦੇ ਭਵਨ ਮਾਨਸਾ ਵਿਖੇ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਨਾਜਰ ਸਿੰਘ ਖਿਆਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਚ ਜ਼ਿਲ੍ਹੇ ਦੇ ਸਮੂਹ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ ਜਿਸ ਵਿਚ ਉਨ੍ਹਾਂ ਨੇ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੀ ਸ਼ਲਾਘਾ ਕਰਦਿਆਂ ਕਿ ਕਿਸਾਨ ਜਥੇਬੰਦੀਆਂ ਵਲੋ ਭਾਵੇਂ ਧਰਨੇ ਜਾਰੀ ਰਹਿਣਗੇ। ਪਰ ਉਨ੍ਹਾਂ ਵੱਲੋਂ ਰਜਿਸਟਰੀ ਨਾ ਕਰਨ ਦੇ ਇਸ ਫੈਸਲੇ ਨੂੰ ਵਾਪਿਸ ਲੈ ਕੇ ਮੁੜ ਤੋਂ ਰਜਿਸਟਰੀਆਂ ਤੇ ਦਸਤਖਤ ਕਰਨ ਦਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੇ ਪਾਣੀਆਂ ਦੀ ਰਾਖੀ ਕਰ ਕੇ ਕਿਸਾਨਾਂ ਨਾਲ ਹਮਦਰਦੀ ਜਤਾਈ, ਉਥੇ ਕੈਪਟਨ ਸਰਕਾਰ ਨੇ ਕੇਂਦਰ ਸਰਕਾਰ ਦੇ ਬਿਲਾਂ ਨੂੰ ਰੱਦ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ । ਇਸ ਸਬੰਧੀ ਅੱਜ ਜ਼ਿਲ੍ਹਾ ਮਾਨਸਾ ਦੇ ਸਮੂਹ ਨੰਬਰਦਾਰਾਂ ਨੇ ਕੈਪਟਨ ਸਰਕਾਰ ਦੀ ਸ਼ਲਾਘਾ ਕੀਤੀ ਹੈ।





