16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਭੱਠੇ ਦੇ ਮੁਨਸ਼ੀ ਨੇ ਪਰਿਵਾਰ ਸਮੇਤ ਖੁਦ ਨੂੰ ਕੀਤਾ ਅੱਗ ਦੇ ਹਵਾਲੇ...

ਭੱਠੇ ਦੇ ਮੁਨਸ਼ੀ ਨੇ ਪਰਿਵਾਰ ਸਮੇਤ ਖੁਦ ਨੂੰ ਕੀਤਾ ਅੱਗ ਦੇ ਹਵਾਲੇ । ਚਾਰਾਂ ਦੀ ਮੌਤ ।

ਆਪਣੇ ਪਰਿਵਾਰ ‘ਤੇ ਮਿੱਟੀ ਦਾ ਤੇਲ ਪਾ ਕੇ ਖ਼ੁਦ ਨੂੰ ਵੀ ਅੱਗ ਦੇ ਹਵਾਲੇ ਕਰ ਕੇ ਪਰਿਵਾਰ ਦੇ ਮੁਖੀ ਨੇ ਦਿੱਤੀ ਆਪਣੀ ਜਾਨ ।

ਫਰੀਦਕੋਟ (ਬਿਊਰੋ) : ਫਰੀਦਕੋਟ ਦੇ ਲਾਗਲੇ ਪਿੰਡ ਕਲੇਰ ਵਿਖੇ ਅੱਜ ਸਵੇਰੇ ਉਸ ਸਮੇਂ ਦੁੱਖ ਦੀ ਲਹਿਰ ਦੌੜ ਗਈ ਜਦੋਂ ਇਕ ਹੀ ਪਰਿਵਾਰ ਦੇ ਚਾਰ ਜੀਆਂ ਨੇ ਖੁਦ ਨੂੰ ਅੱਗ ਦੇ ਹਵਾਲੇ ਕਰਕੇ ਖ਼ੁਦਕੁਸ਼ੀ ਕਰ ਲਈ । ਰਾਜਸਥਾਨ ਤੋਂ ਆਏ ਇਸ ਪਰਿਵਾਰ ਦੇ ਚਾਰ ਮੈਂਬਰਾਂ ਨੇ ਸ਼ਨਿੱਚਰਵਾਰ ਸਵੇਰੇ ਖ਼ੁਦ ਨੂੰ ਅੱਗ ਹਵਾਲੇ ਕਰ ਦਿੱਤਾ। ਚਾਰੇ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਝੁਲਸ ਚੁੱਕੇ ਸੀ ਜਿਸ ਕਾਰਨ ਮੌਕੇ ‘ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਚਾਰਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਲੈ ਜਾਇਆ ਜਾ ਰਿਹਾ ਹੈ। ਪੁਲਿਸ ਮੌਕੇ ‘ਤੇ ਪਹੁੰਚ ਚੁੱਕੀ ਹੈ।

ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਨਿਵਾਸੀ ਜੋ ਪਿਛਲੇ 10 ਸਾਲਾਂ ਤੋਂ ਆਪਣੀ ਪਤਨੀ ਸੀਮਾ (36), ਧੀ ਮੋਨਿਕਾ (15) ਅਤੇ ਪੁੱਤਰ ਹਤੀਸ਼ ਕੁਮਾਰ (10) ਨਾਲ ਪਿੰਡ ਕਲੇਰ ਵਿਖੇ ਰਹਿ ਰਿਹਾ ਸੀ। ਇੱਥੇ ਉਹ ਇਕ ਇੱਟਾਂ ਦੇ ਭੱਠੇ ‘ਤੇ ਬਤੌਰ ਮੁਨਸ਼ੀ ਕੰਮ ਕਰਦਾ ਸੀ। ਪੁਲਿਸ ਆਲੇ-ਦੁਆਲੇ ਤੇ ਉਸ ਨਾਲ ਕੰਮ ਕਰਨ ਵਾਲੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਸ ਨੇ ਪਰਿਵਾਰ ਸਣੇ ਅਜਿਹਾ ਕਦਮ ਕਿਉਂ ਚੁੱਕਿਆ। ਪੁਲਿਸ ਨੂੰ ਮੁੱਢਲੀ ਪੜਤਾਲ ਦੌਰਾਨ ਉਸ ਦੇ ਘਰੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਸੀ ਜਿਸ ‘ਚ ਉਸ ਨੇ ਇਹ ਕਦਮ ਚੁੱਕਣ ਲਈ ਲਾਕਡਾਊਨ ਦੌਰਾਨ ਆਰਥਿਕ ਹਾਲਤ ਖਰਾਬ ਹੋਣ ਕਾਰਨ ਦਾ ਦੱਸਿਆ ਹੈ। ਪੁਲਿਸ ਦੁਆਰਾ ਉਸ ਆਧਾਰ ‘ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ।
ਲੋਕਾਂ ਨੇ ਦੱਸਿਆ ਕਿ ਇਹ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਇੱਥੇ ਰਹਿੰਦਾ ਹੈ ਤੇ ਲਾਕਡਾਊਨ ਕਾਰਨ ਕਾਰੋਬਾਰ ਦੇ ਪ੍ਰਭਾਵਿਤ ਹੋਣ ਕਾਰਨ ਪਰੇਸ਼ਾਨ ਰਹਿ ਰਿਹਾ ਸੀ। ਅੱਜ ਸਵੇਰੇ ਪਿੰਡ ਵਾਸੀਆਂ ਨੇ ਦੇਖਿਆ ਕਿ ਉਸ ਦੇ ਘਰ ‘ਚੋਂ ਧੂੰਆਂ ਨਿਕਲ ਰਿਹਾ ਸੀ ਤੇ ਘਰ ਦਾ ਦਰਵਾਜ਼ਾ ਤੋੜਿਆ ਤਾਂ ਪਰਿਵਾਰ ਦੇ ਸਾਰੇ ਮੈਂਬਰ ਅੱਗ ਨਾਲ ਬੁਰੀ ਤਰ੍ਹਾਂ ਝੁਲਸੇ ਪਏ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਮੌਕੇ ‘ਤੇ ਪੁੱਜੇ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਉਸ ਨਾਲ ਭੱਠੇ ‘ਤੇ ਕੰਮ ਕਰਨ ਵਾਲੇ ਇਕ ਸਾਥੀ ਨੇ ਦੱਸਿਆ ਕਿ ਧਰਮਪਾਲ ਦੁਆਰਾ ਇਕ ਸੁਸਾਈਡ ਨੋਟ ਲਿਖ ਕੇ ਉਸ ਨੂੰ ਰਾਤ ਵ੍ਹਟਸਅੱਪ ‘ਤੇ ਭੇਜਿਆ ਸੀ ਜੋ ਉਸ ਨੇ ਸਵੇਰੇ ਦੇਖਿਆ ਤੇ ਹੁਣ ਜਦੋਂ ਉਹ ਉਸ ਦੇ ਘਰ ਪਹੁੰਚਿਆ ਉਦੋਂ ਤਕ ਉਸ ਨੇ ਆਪਣੇ ਪਰਿਵਾਰ ਨਾਲ ਘਟਨਾ ਨੂੰ ਅੰਜ਼ਾਮ ਦੇ ਦਿੱਤਾ ਸੀ।
ਇਸ ਮਾਮਲੇ ‘ਚ ਡੀਐੱਸਪੀ ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਧਰਮਪਾਲ ਦੁਆਰਾ ਆਪਣੇ ਪਰਿਵਾਰ ‘ਤੇ ਮਿੱਟੀ ਦਾ ਤੇਲ ਪਾ ਕੇ ਖ਼ੁਦ ਨੂੰ ਵੀ ਅੱਗ ਦੇ ਹਵਾਲੇ ਕਰ ਕੇ ਆਪਣੀ ਜਾਨ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS