ਪਿੰਡ ਦੁਲੱਦੀ ਦੇ 22 ਸਾਲਾ ਨੌਜਵਾਨ ਦਾ ਤੇਜ਼ ਹਥਿਆਰਾਂ ਦੇ ਨਾਲ ਕੀਤਾ ਕਤਲ

ਨਾਭਾ (ਸੁਖਚੈਨ ਸਿੰਘ ਲੁਬਾਣਾ):- ਜਿੱਥੇ ਪੂਰੇ ਦੇਸ਼ ਭਰ ਦੇ ਅੰਦਰ ਅੱਜ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ, ਉੱਥੇ ਹੀ ਦੂਜੇ ਪਾਸੇ ਦੀਵਾਲੀ ਦੇ ਪਵਿੱਤਰ ਤਿਉਹਾਰ ਤੇ ਜਵਾਨ ਪੁੱਤ ਦਾ ਕਤਲ ਕਰ ਦਿੱਤਾ ਜਾਵੇ ਤਾਂ ਉਸ ਪਰਿਵਾਰ ਦੇ ਨਾਲ ਕੀ ਬੀਤੇਗੀ, ਇਸ ਤਰ੍ਹਾਂ ਦਾ ਹੀ ਮਾਮਲਾ ਸਾਹਮਣੇ ਆਇਆ ਬੀਤੀ ਰਾਤ ਨਾਭਾ ਬਲਾਕ ਦੇ ਪਿੰਡ ਦੁਲੱਦੀ ਵਿਖੇ ਜਿੱਥੇ ਕਿ 22 ਸਾਲਾ ਨੌਜਵਾਨ ਅਜੈ ਦਾ ਬੀਤੀ ਰਾਤ ਤੇਜ਼ ਹਥਿਆਰਾਂ ਦੇ ਨਾਲ ਕਤਲ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਮਿਰਤਕ ਦੇ ਸਿਰ ਵਿਚੋਂ ਕਾਫੀ ਖੂਨ ਵਗ ਰਿਹਾ ਸੀ ਜਿਸ ਨੂੰ ਤੁਰੰਤ ਨਾਭਾ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਜਿਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆ ਤੁਰੰਤ ਉਸਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਅਜੈ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ
ਮ੍ਰਿਤਕ ਅਜੇ ਦੀ ਮਾਤਾ ਨੇ ਕਿਹਾ ਕਿ ਮੇਰਾ ਬੇਟਾ ਦੂਸਰੇ ਘਰ ਗਿਆ ਸੀ ਜਿਸ ਦਾ ਰਸਤੇ ਦੇ ਵਿੱਚ ਕਿਸੇ ਨੇ ਗਰਦਨ ਦੇ ਪਿਛਲੇ ਪਾਸੇ ਤੇਜ਼ ਚੀਜ਼ ਨਾਲ ਸੱਟ ਮਾਰੀ, ਜਿਸ ਨੂੰ ਬਾਅਦ ਵਿਚ ਹਸਪਤਾਲ ਲਿਆਂਦਾ ਗਿਆ। ਮੇਰੇ ਬੇਟੇ ਦੇ ਸੱਟ ਕਿਸ ਤਰ੍ਹਾਂ ਲੱਗੀ ਇਸ ਬਾਰੇ ਸਾਨੂੰ ਨਹੀਂ ਪਤਾ। ਇਸ ਮੌਕੇ ਨਾਭਾ ਸਦਰ ਦੇ ਐਸ.ਐਚ.ਓ ਸੁਖਦੇਵ ਸਿੰਘ ਨੇ ਕਿਹਾ ਕਿ ਬੀਤੀ ਰਾਤ ਅਜੇ ਨਾਮ ਦੇ ਨੌਜਵਾਨ ਦਾ ਅਣਪਛਾਤੇ ਸ਼ਖਸ ਵੱਲੋਂ ਕਤਲ ਕਰ ਦਿੱਤਾ ਗਿਆ, ਅਸੀਂ ਪਰਿਵਾਰ ਦੇ ਬਿਆਨ ਦਰਜ ਕਰ ਕੇ ਇਸ ਕਤਲ ਦੇ ਮਾਮਲੇ ਦੀ ਜਾਂਚ ਕਰ ਰਹੇ ਹਾਂ




