17.1 C
Chandigarh

TODAY NOW NEWS

Thursday, March 19, 2026
HomeBREAKING NEWSਲੜਕੀ ਦੀ ਮੌਤ ਦੇ ਸਹੁਰੇ ਪਰਿਵਾਰ ਨੂੰ ਜੁੰਮੇਵਾਰ ਦੱਸਦੇ ਹੋਏ ਪੇਕੇ ਪਰਿਵਾਰ...

ਲੜਕੀ ਦੀ ਮੌਤ ਦੇ ਸਹੁਰੇ ਪਰਿਵਾਰ ਨੂੰ ਜੁੰਮੇਵਾਰ ਦੱਸਦੇ ਹੋਏ ਪੇਕੇ ਪਰਿਵਾਰ ਨੇ ਲਗਾਇਆ ਰੋਸ ਧਰਨਾ।


ਤਲਵੰਡੀ ਭਾਈ 26 ਅਗਸਤ (ਹਰਜਿੰਦਰ ਸਿੰਘ ਕਤਨਾ)ਤਲਵੰਡੀ ਭਾਈ ਦੇ ਨਜ਼ਦੀਕ ਪਿੰਡ ਲੱਲੇ ਵਿਖੇ ਬੀਤੇ ਦਿਨੀਂ ਇਕ 26 ਵਰਿਆਂ ਦੀ ਵਿਆਹੁਤਾ ਔਰਤ ਹਰਪ੍ਰੀਤ ਕੌਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ। ਮ੍ਰਿਤਕ ਇਕ ਮਾਸੂਮ ਲੜਕੀ ਅਤੇ ਦੋ ਲੜਕਿਆਂ ਦੀ ਮਾਂ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਕੌਰ ਪਤਨੀ ਗੁਰਪਿਆਰ ਸਿੰਘ ਨੇ ਅੱਜ ਸਵੇਰੇ ਆਪਣੇ ਘਰ ਦੇ ਕਮਰੇ ਅੰਦਰ ਹੀ ਪੱਖੇ ਨਾਲ ਲਟਕ ਕੇ ਫਾਹਾ ਲੈਂਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਇਸ ਸਬੰਧੀ ਮ੍ਰਿਤਕ ਲੜਕੀ ਦੇ ਪਿਤਾ ਰਣਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਚੂਹੜ ਚੱਕ ,ਜਿਲ੍ਹਾ ਮੋਗਾ ਦੇ ਬਿਆਨਾਂ ਤੇ ਲੜਕੀ ਦੇ ਪਿਤਾ ਬਿਆਨਾਂ ਦੇ ਅਧਾਰ ਤੇ ਲੜਕੀ ਦੇ ਪਿਤਾ ਅਤੇ ਸੱਸ ਖਿਲਾਫ ਮਾਮਲਾ ਦਰਜ ਕਰ ਲਿਆ ਸੀ ਤੇ ਪਤੀ ਨੂੰ ਗ੍ਰਿਫਤਾਰ ਵੀ ਕਰ ਲਿਆ ਸੀ।

ਅੱਜ ਲੜਕੀ ਦੇ ਪੇਕੇ ਪਰਿਵਾਰ ਵਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਤਲਵੰਡੀ ਭਾਈ ਦੇ ਮੁੱਖ ਚੌਕ ਤੇ ਰੋਸ ਧਰਨਾ ਦਿੱਤਾ ਤੇ ਆਵਾਜਾਈ ਬੰਦ ਕਰ ਦਿੱਤੀ।ਇਸ ਮੌਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਪੁਲਿਸ ਵਲੋਂ ਢਿੱਲੀ ਕਾਰਵਾਈ ਕਰਨ ਦੇ ਦੋਸ਼ ਲਗਾਉਂਦੇ ਹੋਏ ਨਾਹਰੇ ਬਾਜ਼ੀ ਵੀ ਕੀਤੀ।ਇਸ ਮੌਕੇ ਲੜਕੀ ਦੇ ਭਰਾ ਅਤੇ ਹੋਰ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹਨਾਂ ਦੀ ਲੜਕੀ ਹਰਪ੍ਰੀਤ ਕੌਰ ਦਾ ਵਿਆਹ ਕਰੀਬ 6 ਸਾਲ ਪਹਿਲਾਂ ਹੋਇਆ ਸੀ ਅਤੇ ਹਰਪ੍ਰੀਤ ਕੌਰ ਦਾ ਪਤੀ ਉਸਦੀ ਆਮ ਤੌਰ ਤੇ ਕੁੱਟਮਾਰ ਕਰਦਾ ਰਹਿੰਦਾ ਸੀ ਅਤੇ ਇਸ ਦੌਰਾਨ ਹਰਪ੍ਰੀਤ ਕੌਰ ਦੀ ਸੱਸ ਚਰਨਜੀਤ ਕੌਰ ਵੀ ਆਪਣੇ ਪੁੱਤਰ ਨਾਲ ਮਿਲ ਕੇ ਲੜਕੀ ਦੀ ਕੁੱਟਮਾਰ ਕਰਦੀ ਰਹਿੰਦੀ ਤੇ ਤਾਅਨੇ ਮਿਹਣੇ ਦਿੰਦੀ ਰਹਿੰਦੀ ਸੀ। ਉਨ੍ਹਾਂ ਦੱਸਿਆ ਅੱਜ ਸਵੇਰੇ ਕਰੀਬ 6 ਵਜੇ ਉਸਦੀ ਲੜਕੀ ਹਰਪ੍ਰੀਤ ਕੌਰ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਰਾਤ ਸਮੇਂ ਉਸਦੀ ਕੁੱਟਮਾਰ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਸਵੇਰੇ ਕਰੀਬ 10 ਵਜੇ ਉਸਦੇ ਜਵਾਈ ਦੇ ਭਰਾ ਨੇ ਫੋਨ ਕਰਕੇ ਉਨ੍ਹਾਂ ਨੂੰ ਦੱਸਿਆ ਕਿ ਲੜਕੀ ਦੀ ਮੌਤ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਦੋਸ਼ ਲਗਾਉਦਿਆਂ ਕਿਹਾ ਕਿ ਜਦੋਂ ਉਹ ਲੜਕੀ ਦੇ ਘਰ ਪਿੰਡ ਦੇ ਹੋਰ ਵਿਅਕਤੀਆਂ ਨਾਲ ਪੁੱਜੇ ਤਾਂ ਕੁਝ ਲੋਕਾਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ।ਪੀੜਤ ਪਰਿਵਾਰ ਨੇ ਕਿਹਾ ਕਿ ਉਨਾਂ ਦੀ ਬੇਟੀ ਦੀ ਹੱਤਿਆ ਕਰਨ ਵਾਲਿਆਂ ਨੂੰ ਪੁਲਸ ਬਚਾ ਰਹੀ ਹੈ


ਇਸ ਮਾਮਲੇ ਤੇ ਦੀ ਐਸ ਪੀ ਨਿਖਲ ਗਰਗ ਨੇ ਦੱਸਿਆ ਕੇ ਘਟਨਾਂ ਦੀ ਡੂੰਘਾਈ ਨਾਲ ਛਾਣਬੀਣ ਕੀਤੀ ਗਈ ਹੈ ਅਤੇ ਮਿਰਤਕਾਂ ਦੇ ਪਿਤਾ ਰਣਜੀਤ ਸਿੰਘ ਦੇ ਬਿਆਨਾ ਦੇ ਅਧਾਰ ਤੇ ਪਤੀ ਗੁਰਪਿਆਰ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਉਸਦੀ ਮਾਂ ਚਰਨਜੀਤ ਕੌਰ ਪਤਨੀ ਬਲਵੀਰ ਸਿੰਘ ਦੇ ਖ਼ਿਲਾਫ ਧਾਰਾ 306 ਆਈ ਪੀ ਸੀ ਤਹਿਤ ਮੁਕੱਦਮਾਂ ਰਜਿਸਟਰਡ ਕਰ ਲਿਆ ਗਿਆ ਉਹਨਾਂ ਕਿਹਾ ਕਿ ਮਿਰਤਕਾ ਦੇ ਪਤੀ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ ਤੇ ਸੱਸ ਦੀ ਭਾਲ ਜਾਰੀ ਹੈ

Today Now News

RELATED ARTICLES
- Advertisment -

POPULAR POSTS