17.1 C
Chandigarh

TODAY NOW NEWS

Friday, March 20, 2026
HomeBREAKING NEWSਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਮਾਸਕ ਵੰਡ ਕੇ ਕੀਤਾ ਜਾਗਰੂਕ

ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਮਾਸਕ ਵੰਡ ਕੇ ਕੀਤਾ ਜਾਗਰੂਕ

ਅਮਰਗੜ੍ਹ (Sunita Gill) ਜ਼ਿਲ੍ਹਾ ਪੁਲਿਸ ਮੁਖੀ ਰਵਜੋਤ ਕੌਰ ਗਰੇਵਾਲ ਦੇ ਨਿਰਦੇਸ਼ਾਂ ਤੇ ਡੀਐੱਸਪੀ ਅਮਰਗੜ੍ਹ ਸੰਦੀਪ ਵਡੇਰਾ ਦੀ ਅਗਵਾਈ ‘ਚ ਅਮਰਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਸਥਾਨਕ ਲੋਕਾਂ ਨੂੰ ਮੁਫ਼ਤ ਮਾਸਕ ਵੰਡ ਕੇ ਕੋਰੋਨਾ ਸਬੰਧੀ ਜਾਗਰੂਕ ਕੀਤਾ ਗਿਆ। ਡੀਐੱਸਪੀ ਸੰਦੀਪ ਵਡੇਰਾ ਨੇ ਕਿਹਾ ਕਿ ਪੰਜਾਬ ਅੰਦਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਣਾ ਚਿੰਤਾਜਨਕ ਹੈ, ਇਸ ਲਈ ਦੇਸ਼ ਦੇ ਹਰ ਇਕ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਕੋਰੋਨਾ ਵਿਰੁੱਧ ਵਿੱਢੀ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਂਦਿਆਂ ਸਰਕਾਰ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੇ। ਪ੍ਰਰੈੱਸ ਦੇ ਮਾਧਿਅਮ ਰਾਹੀਂ ਟ੍ਰੈਫਿਕ ਇੰਚਾਰਜ ਸ਼ੀਸ਼ਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵਿਅਕਤੀ ਕੋਵਿਡ ਵੈਕਸੀਨ ਤੋਂ ਵਾਂਝੇ ਰਹਿ ਗਏ ਹਨ, ਉਹ ਆਪਣਾ ਕੋਵਿਡ ਟੀਕਾਕਰਨ ਕਰਵਾ ਕੇ ਆਪ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਕਰਨ। ਇਸ ਮੌਕੇ ਟ੍ਰੈਫਿਕ ਇੰਚਾਰਜ ਸ਼ੀਸ਼ਪਾਲ, ਹੈੱਡ ਕਾਂਸਟੇਬਲ ਮੇਜਰ ਸਿੰਘ ਅਤੇ ਹੋਰ ਪੁਲਿਸ ਕਰਮਚਾਰੀ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS