17.1 C
Chandigarh

TODAY NOW NEWS

Friday, March 20, 2026
HomeBREAKING NEWSWeather Update : ਪੰਜਾਬ, ਦਿੱਲੀ ’ਚ ਭਾਰੀ ਬਾਰਿਸ਼ ਦੀ ਸੰਭਾਵਨਾ; ਅਗਲੇ 5...

Weather Update : ਪੰਜਾਬ, ਦਿੱਲੀ ’ਚ ਭਾਰੀ ਬਾਰਿਸ਼ ਦੀ ਸੰਭਾਵਨਾ; ਅਗਲੇ 5 ਦਿਨਾਂ ਲਈ ਦੇਸ਼ ਦੇ ਹੋਰਨਾਂ ਹਿੱਸਿਆਂ ਲਈ ਵੀ ਜਾਰੀ ਹੋਇਆ ਅਲਰਟ

ਨਵੀਂ ਦਿੱਲੀ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ’ਚ ਮੌਨਸੂਨ ਪਹੁੰਚਣ ਦੇ ਨਾਲ ਹੀ ਮੌਸਮ ਵਿਗਿਆਨ ਵਿਭਾਗ ਨੇ ਕਈ ਸੂੁਬਿਆਂ ’ਚ ਅਗਲੇ ਪੰਜ ਦਿਨਾਂ ’ਚ ਭਾਰੀ ਬਾਰਿਸ਼ ਦੀ ਭਵਿੱਖਵਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅਨੁਮਾਨ ਰਿਪੋਰਟ ’ਚ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ, ਚੰਡੀਗਡ਼੍ਹ ਤੇ ਰਾਜਸਥਾਨ ’ਚ ਭਾਰੀ (64.5 ਮਿਲੀਮੀਟਰ ਤੋਂ 114.5 ਮਿਲੀਮੀਟਰ) ਤੋਂ ਜ਼ਿਆਦਾ (115.6 ਮਿਲੀਮੀਟਰ ਤੋਂ 204.4 ਮਿਲੀਮੀਟਰ) ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਿੰਨ ਦਿਨਾਂ ਤਕ ਗਰਜ ਨਾਲ ਬਾਰਿਸ਼ ਹੋਣ ਤੇ ਆਸਮਾਨੀ ਬਿਜਲੀ ਡਿੱਗਣ ਦਾ ਵੀ ਖਦਸ਼ਾ ਹੈ।

ਪੀਟੀਆਈ ਮੁਤਾਬਕ, ਮੁੰਬਈ ਤੇ ਆਸਪਾਸ ਦੇ ਇਲਾਕਿਆਂ ’ਚ ਸੋਮਵਾਰ ਤੋਂ ਲਗਾਤਾਰ ਬਾਰਿਸ਼ ਤੋਂ ਬਾਅਦ ਵੀਰਵਾਰ ਦੁਪਹਿਰ ਤੋਂ ਇਸ ’ਚ ਕੁਝ ਕਮੀ ਦਰਜ ਕੀਤੀ ਗਈ। ਮਹਾਨਗਰ ’ਚ ਕਿਸੇ ਥਾਂ ’ਤੇ ਪਾਣੀ ਇਕੱਠਾ ਹੋਣ ਦੀ ਸਮੱਸਿਆ ਨਾ ਹੋਣ ਨਾਲ ਸ਼ੁੱਕਰਵਾਰ ਨੂੰ ਬੱਸ ਤੇ ਟ੍ਰੇਨ ਸੇਵਾਵਾਂ ਆਮ ਵਾਂਗ ਚੱਲੀਆਂ। ਅਧਿਕਾਰੀਆਂ ਨੇ ਕਿਹਾ ਕਿ ਕੁਝ ਉਪਨਗਰੀ ਰੇਲ ਗੱਡੀਆਂ ਨਿਰਧਾਰਤ ਸਮੇਂ ਤੋਂ ਲੇਟ ਚੱਲ ਰਹੀਆਂ ਹਨ।

Today Now News

RELATED ARTICLES
- Advertisment -

POPULAR POSTS